ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੌੜ)-ਤਿ੍ਪੜੀ ਬਾਜ਼ਾਰ ਵਿਚ ਹੋਏ ਇਕ ਸਮਾਗਮ ਦੌਰਾਨ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਸਿਹਤ ਮੰਤਰੀ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਵਾਲੇ ਅਤੇ ਲੋਕਾਂ ਅਤੇ ਪੁਲਿਸ ਵਿਚ ਚੰਗਾ ਤਾਲਮੇਲ ਬਣਾਉਣ ਵਾਲੇ ਐੱਸ.ਐੱਚ.ਓ. ਸੁਖਵਿੰਦਰ ਸਿੰਘ ਗਿੱਲ ਵਰਗੇ ਪੁਲਿਸ ਅਫ਼ਸਰਾਂ ਦੀ ਹੌਸਲਾ ਅਫਜਾਈ ਕਰਨ ਲਈ ਉਨ੍ਹਾਂ ਦੇ ਨਾਮ ਰਾਸ਼ਟਰਪਤੀ ਐਵਾਰਡ ਲਈ ਸਿਫਾਰਸ਼ ਕੀਤੀ ਜਾਵੇਗੀ | ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਵਿਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਅਤੇ ਸ਼ਾਂਤੀ ਬਕਰਾਰ ਰੱਖਣ ਲਈ ਐਸ.ਐਚ.ਓ. ਸੁਖਵਿੰਦਰ ਸਿੰਘ ਗਿੱਲ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ ਹੈ, ਜਿਸ ਤਹਿਤ ਉਹ ਅਜਿਹੇ ਅਫ਼ਸਰਾਂ ਦਾ ਬਣਦਾ ਮਾਣ ਸਤਿਕਾਰ 'ਆਪ' ਸਰਕਾਰ ਵਲੋਂ ਦਿੱਤਾ ਜਾਵੇਗਾ |