29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪਵਨ ਗੁਪਤਾ ਦੀ ਅਗਵਾਈ 'ਚ ਸ਼ਿਵ ਸੈਨਾ ਹਿੰਦੁਸਤਾਨ ਦੀ ਹੋਈ ਬੈਠਕ

ਅਜੀਤ ਡੈਸਕ 26-03-2026
ਪਟਿਆਲਾ, 25 ਮਾਰਚ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਜ਼ਿਲ੍ਹਾ ਪਟਿਆਲਾ ਦੇ ਸਾਰੇ ਸੀਨੀਅਰ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਰਾਸ਼ਟਰੀ ਦਫ਼ਤਰ ਦਰਸ਼ਨ ਸਿੰਘ ਨਗਰ, ਅਲੀਪੁਰ ਰੋਡ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਕੀਤੀ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਟਿਆਲਾ ਤੋਂ ਸੀਨੀਅਰ ਪਾਰਟੀ ਆਗੂ ਮੌਜੂਦ ਸਨ, ਜਿਨ੍ਹਾਂ ਵਿਚ ਹਿੰਦੁਸਤਾਨ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਕਿ੍ਸ਼ਨ ਕੁਮਾਰ ਗਾਬਾ, ਹਿੰਦੁਸਤਾਨ ਆਈ.ਟੀ. ਸੈਨਾ ਦੇ ਪੰਜਾਬ ਪ੍ਰਧਾਨ ਹਿਤੇਸ਼ ਰਿੰਕੂ, ਜ਼ਿਲ੍ਹਾ ਉਪ ਪ੍ਰਧਾਨ ਪਟਿਆਲਾ ਭੋਲਾ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਪਟਿਆਲਾ ਹਰਪ੍ਰੀਤ ਸ਼ਰਮਾ ਸਮਾਣਾ ਤੋਂ, ਜ਼ਿਲ੍ਹਾ ਉਪ ਪ੍ਰਧਾਨ ਪਟਿਆਲਾ, ਨੰਦਲਾਲ, ਜ਼ਿਲ੍ਹਾ ਉਪ ਪ੍ਰਧਾਨ ਪਟਿਆਲਾ ਤੋਂ ਅਤੇ ਨਾਭਾ ਤੋਂ ਮਹਿਲਾ ਇਕਾਈ ਦੀ ਪ੍ਰਧਾਨ ਵਿਮਲਾ ਦੇਵੀ ਸ਼ਾਮਲ ਸਨ | ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸ਼ਿਵ ਸੈਨਾ ਹਿੰਦੁਸਤਾਨ ਦਾ 23ਵਾਂ ਸਥਾਪਨਾ ਦਿਵਸ ਸਵੇਰੇ 9 ਵਜੇ ਪਟਿਆਲਾ ਦੇ ਪ੍ਰਾਚੀਨ ਸ੍ਰੀ ਭੂਤਨਾਥ ਮੰਦਰ ਵਿਚ ਹਵਨ ਯੱਗ ਕਰਕੇ ਮਨਾਇਆ ਜਾਵੇਗਾ | ਪਾਰਟੀ ਦੀ ਸਥਾਪਨਾ 30 ਮਾਰਚ, 2003 ਨੂੰ ਪੰਜਾਬ ਦੇ ਜਲੰਧਰ ਵਿਚ ਹੋਈ ਸੀ |
ਪਿਛਲੀ ਖ਼ਬਰ ਯੂਨੀਵਰਸਿਟੀ ਦੀਆਂ 'ਚੇਅਰਾਂ' ਦਾ ਅਸਲ ਮਕਸਦ ਅਣਗੌਲੇ ਇਤਿਹਾਸਕ ਤੱਥਾਂ ਨੂੰ ਸਾਹਮਣੇ ਲਿਆਉਣ ਵਾਲੀਆਂ ਖੋਜਾਂ ਨੂੰ ਉਤਸ਼ਾ... ਅਗਲੀ ਖ਼ਬਰ ਸਮੇਂ ਸਿਰ ਕਦਮ ਚੁੱਕਦੇ ਤਾਂ ਨਤੀਜੇ ਵੱਖਰੇ ਹੁੰਦੇ -ਧੰਜੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।