ਪਟਿਆਲਾ, 25 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵਲੋਂ ਆਈ.ਸੀ.ਐੱਸ. ਐੱਸ.ਆਰ.ਪੰਜਾਬ ਯੂਨੀਵਰਸਿਟੀ ਚੰਡ ੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਦੋ-ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ | ਸੈਮੀਨਾਰ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਯੂਨੀਵਰਸਿਟੀ ਦੀਆਂ 'ਚੇਅਰਾਂ' ਦਾ ਅਸਲ ਮਕਸਦ ਅਜਿਹੀ ਖੋਜ ਨੂੰ ਉਤਸ਼ਾਹਿਤ ਕਰਨਾ ਹੈ ਜੋ ਅਣਗੌਲੇ ਇਤਿਹਾਸਕ ਤੱਥਾਂ ਨੂੰ ਸਾਹਮਣੇ ਲਿਆ ਸਕੇ | ਉਨ੍ਹਾਂ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਸੈਮੀਨਾਰ ਵਿਦਿਆਰਥੀਆਂ ਵਿਚ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿਚ ਸਹਾਈ ਹੁੰਦੇ ਹਨ | ਸਮਾਪਤੀ ਸਮਾਰੋਹ ਦਾ ਮੁੱਖ ਭਾਸ਼ਣ ਆਈ. ਸੀ. ਐੱਚ. ਆਰ., ਨਵੀਂ ਦਿੱਲੀ ਦੇ ਚੇਅਰਮੈਨ ਪਦਮ ਸ਼੍ਰੀ ਪ੍ਰੋਫੈਸਰ ਰਘੁਵੇਂਦਰ ਤੰਵਰ ਵਲੋਂ ਦਿੱਤਾ ਗਿਆ | ਉਨ੍ਹਾਂ ਇਤਿਹਾਸਕ ਤੱਥਾਂ ਅਤੇ ਸ਼ਹੀਦਾਂ ਦੀ ਕੁਰਬਾਨੀ ਦੇ ਮਹੱਤਵ 'ਤੇ ਰੌਸ਼ਨੀ ਪਾਈ | ਇੰਚਾਰਜ, ਸ਼ਹੀਦ ਊਧਮ ਸਿੰਘ ਚੇਅਰ ਪ੍ਰੋ. ਮੁਹੰਮਦ ਇਦਰੀਸ ਨੇ ਸਵਾਗਤ ਕੀਤਾ | ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ ਅਤੇ ਯੂਥ ਵੈਲਫੇਅਰ ਪ੍ਰੋ. ਭੀਮ ਇੰਦਰ ਸਿੰਘ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ | ਸੈਮੀਨਾਰ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੌਰਾਨ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਪ੍ਰੋ ਅਜੀਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਦੂਜੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਮੁਖੀ ਅਤੇ ਡੀਨ ਸਟੱਡੀਜ਼ ਪ੍ਰੋ. ਬੀ. ਕੇ. ਸ਼ਿਵਰਾਮ ਨੇ ਕੀਤੀ, ਜਦਕਿ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਡਾ. ਸੁਖਨਿੰਦਰ ਕੌਰ ਨੇ ਕੋ-ਚੇਅਰ ਵਜੋਂ ਸ਼ਿਰਕਤ ਕੀਤੀ |