29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਗ੍ਰਹਿ ਮੰਤਰੀ ਦਾ ਸਾੜਿਆ ਪੁਤਲਾ

ਅਜੀਤ ਡੈਸਕ 26-03-2026
ਪਟਿਆਲਾ, 25 ਮਾਰਚ (ਧਰਮਿੰਦਰ ਸਿੰਘ ਸਿੱਧੂ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਮੋਗਾ ਦੀ ਰੈਲੀ ਦੌਰਾਨ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਬਣਾਉਣ ਦੇ ਦਿੱਤੇ ਗੈਰ-ਸੰਵਿਧਾਨਿਕ ਬਿਆਨ ਦੀ ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਪਟਿਆਲਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਦੇ ਇਸ ਬਿਆਨ ਦੇ ਰੋਸ ਵਜੋਂ ਲਾਰੈਂਸ ਚੌਧਰੀ ਰਾਸ਼ਟਰੀ ਪ੍ਰਧਾਨ ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਦੀਆਂ ਹਦਾਇਤਾਂ 'ਤੇ ਬਿਸ਼ਪ ਰਜੀਵ ਚੇਅਰਮੈਨ ਮਾਲਵਾ ਅਤੇ ਰਵੀ ਪੌਲ ਯੂਥ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਪਾਸਟਰ ਰਾਮੇਸ਼ ਜ਼ਿਲ੍ਹਾ ਪ੍ਰਧਾਨ ਦੇ ਸਹਿਯੋਗ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੁਤਲਾ ਫੂਕਿਆ ਗਿਆ | ਪੱਤਰਕਾਰਾਂ ਨਾਲ ਗੱਲ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਅਮਿਤ ਸ਼ਾਹ ਮੋਗਾ ਦੀ ਰੈਲੀ ਵਿਚ ਧਰਮ ਪਰਿਵਰਤਨ ਵਿਰੋਧੀ ਬਿਆਨ ਪਹਿਲੀ ਵਾਰ ਨਹੀਂ ਲੋਕ ਸਭਾ ਚੋਣਾਂ ਦੌਰਾਨ ਵੀ ਦੇ ਚੁੱਕੇ ਹਨ | ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਭਾਰਤ ਇਕ ਲੋਕਤੰਤਰ ਦੇਸ਼ ਹੈ | ਆਗੂਆਂ ਨੇ ਕਿਹਾ ਕਿ ਇਹ ਜਾਣਬੁੱਝ ਕੇ ਬਹੁਗਿਣਤੀ ਸਿੱਖਾਂ ਦੀਆਂ ਵੋਟਾਂ ਪ੍ਰਾਪਤ ਕਰਨ ਅਤੇ ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਹੇਠਲੇ ਪੱਧਰ ਦਾ ਬਿਆਨ ਦਿੱਤਾ ਹੈ ਜੋ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ | ਇਸ ਗ਼ੈਰ-ਜ਼ਿੰਮੇਵਾਰ ਅਤੇ ਗੈਰ ਸੰਵਿਧਾਨਿਕ ਬਿਆਨ ਲਈ ਅਮਿਤ ਸ਼ਾਹ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ | ਇਸ ਮੌਕੇ ਰਮੇਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਪਟਿਆਲਾ, ਰਵੀ ਪੌਲ ਯੂਥ ਵਾਈਸ ਪ੍ਰਧਾਨ ਪੰਜਾਬ, ਜਸਪ੍ਰੀਤ ਲਾਲਕਾ, ਪਾਸਟਰ ਹਰੀਸ਼, ਪਾਸਟਰ ਮਲਕੀਤ ਜੋਨ, ਪਾਸਟਰ ਅਵਿਨਾਸ਼ ਮਸੀਹ, ਪਾਸਟਰ ਸੁਰਿੰਦਰ, ਪਾਸਟਰ ਭਰਪੂਰ, ਹਰਸ਼ਪ੍ਰੀਤ, ਜਗਤਾਰ, ਰਿੰਕੂ ਰਾਮ, ਜੋਗਾ ਰਾਮ, ਅਰਿਆਨ, ਕੁੰਡਾ ਰਾਮ, ਕੁਲਵਿੰਦਰ ਸਿੰਘ, ਸ਼ਿੰਦਰਪਾਲ, ਜਤਿਨ ਜੋਨ ਮਸੀਹ ਆਦਿ ਸ਼ਾਮਿਲ ਹੋਏ |
ਪਿਛਲੀ ਖ਼ਬਰ ਸਵ. ਦਰਸ਼ਨ ਸਿੰਘ ਲਾਛੜੂ ਨੂੰ ਸੇਜ਼ਲ ਅੱਖਾਂ ਨਾਲ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਯੂਨੀਵਰਸਿਟੀ ਦੀਆਂ 'ਚੇਅਰਾਂ' ਦਾ ਅਸਲ ਮਕਸਦ ਅਣਗੌਲੇ ਇਤਿਹਾਸਕ ਤੱਥਾਂ ਨੂੰ ਸਾਹਮਣੇ ਲਿਆਉਣ ਵਾਲੀਆਂ ਖੋਜਾਂ ਨੂੰ ਉਤਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।