29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਮੋਟਰਸਾਈਕਲ ਦੀ ਟੱਕਰ ਨਾਲ ਪਿਓ-ਧੀ ਜ਼ਖਮੀ

ਅਜੀਤ ਡੈਸਕ 26-03-2026
ਸਮਾਣਾ, 25 ਮਾਰਚ (ਹਰਵਿੰਦਰ ਸਿੰਘ ਟੋਨੀ)-ਮੋਟਰਸਾਈਕਲ ਨਾਲ ਟੱਕਰ ਮਾਰ ਕੇ ਬਾਈਕ ਸਵਾਰ ਪਿਓ-ਧੀ ਨੂੰ ਜ਼ਖਮੀ ਕਰਨ ਦੇ ਮਾਮਲੇ 'ਚ ਸਿਟੀ ਪੁਲਿਸ ਨੇ ਮੋਟਰਸਾਈਕਲ ਚਾਲਕ ਵਿਕਾਸ ਗਰਗ, ਨਿਵਾਸੀ ਸਮਾਣਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲਿਸ ਦੇ ਏ.ਐੱਸ.ਆਈ. ਜਜਪਾਲ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ (ਨਿਵਾਸੀ ਭਾਖੜਾ ਐਨਕਲੇਵ, ਮਾਲੋਮਾਜਰਾ ਪਟਿਆਲਾ, ਹਾਲ ਆਬਾਦ ਭਵਾਨੀਗੜ੍ਹ) ਵਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜਦੋਂ ਉਹ ਆਪਣੀ ਧੀ ਨਾਲ ਸਹਿਜਪੁਰਾ ਚੌਂਕ ਨੇੜੇ ਜਾ ਰਿਹਾ ਸੀ ਤਾਂ ਮੁਲਜ਼ਮ ਚਾਲਕ ਨੇ ਆਪਣਾ ਮੋਟਰਸਾਈਕਲ ਉਨ੍ਹਾਂ 'ਚ ਮਾਰ ਦਿੱਤਾ | ਸੜਕ 'ਤੇ ਡਿੱਗਣ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ | ਪੁਲਿਸ ਅਧਿਕਾਰੀ ਅਨੁਸਾਰ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ 6.50 ਲੱਖ ਤੋਂ ਵਧ ਖਾਤਿਆਂ 'ਚ ਕਢਵਾਏ ਵਿਅਕਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਵ. ਦਰਸ਼ਨ ਸਿੰਘ ਲਾਛੜੂ ਨੂੰ ਸੇਜ਼ਲ ਅੱਖਾਂ ਨਾਲ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।