29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ-ਸੁਰਜੀਤ ਰੱਖੜਾ

ਅਜੀਤ ਡੈਸਕ 26-03-2026
ਪਟਿਆਲਾ, 25 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ ਪਾਰਟੀ ਦੇ ਵਿਸਥਾਰ ਦੌਰਾਨ ਹਲਕਾ ਪਟਿਆਲਾ ਦਿਹਾਤੀ ਤੋਂ ਸੀਨੀਅਰ ਅਕਾਲੀ ਆਗੂ ਮਹਿੰਦਰਪਾਲ ਸਿੰਘ ਸੋਢੀ ਦੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਮੀਤ ਪ੍ਰਧਾਨ ਪੰਜਾਬ ਨਿਯੁਕਤ ਹੋਣ 'ਤੇ ਮਹਿੰਦਰਪਾਲ ਸਿੰਘ ਸੋਢੀ ਵਲੋਂ ਵਿਸ਼ੇਸ਼ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਦੇ ਗ੍ਰਹਿ ਵਿਖੇ ਇਸ ਨਿਯੁਕਤੀ ਲਈ ਸੁਰਜੀਤ ਸਿੰਘ ਰੱਖੜਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਉਨ੍ਹਾਂ ਸੁਰਜੀਤ ਸਿੰਘ ਰੱਖੜਾ ਨੂੰ ਯਕੀਨ ਦਵਾਇਆ ਕਿ ਉਹ ਪਾਰਟੀ ਲਈ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨਗੇ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ | ਇਸ ਮੌਕੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਲੀਡਰ ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮਿਹਨਤੀ ਅਤੇ ਟਕਸਾਲੀ ਅਕਾਲੀ ਆਗੂਆਂ ਨੂੰ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਭਵਿੱਖ 'ਚ ਵੀ ਹੋਰ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਵੀ ਨਵੀ ਜ਼ਿੰਮੇਵਾਰੀ ਨਾਲ ਨਿਵਾਜੀਆਂ ਜਾਵੇਗਾ | ਇਸ ਦੌਰਾਨ ਸ੍ਰ. ਰੱਖੜਾ ਨੇ ਮੌਜੂਦਾ ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ | ਉਨ੍ਹਾਂ ਕਿਹਾ ਕਿ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ, ਆਮ ਆਦਮੀ ਪਾਰਟੀ ਦੀ ਸਰਕਾਰ 'ਚ ਗੁੰਡਾਗਰਦੀ ਚਰਮ ਸੀਮਾ 'ਤੇ ਹੈ | ਜਿਸ ਦੀ ਤਾਜ਼ਾ ਉਧਾਰਨ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਮਿ੍ੰਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦਾ ਮਾਮਲਾ ਹੈ | ਇਸ ਮੌਕੇ ਚਰਨਜੀਤ ਸਿੰਘ ਰੱਖੜਾ, ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਰਵਿੰਦਰ ਸਿੰਘ ਵਿੰਦਾ ਗਰੋਵਰ, ਗੁਰਵਿੰਦਰ ਸਿੰਘ ਸ਼ਕਤੀਮਾਨ, ਸਤਿੰਦਰ ਸਿੰਘ ਸ਼ੱਕੂ ਗਰੋਵਰ, ਮਨਮੋਹਨ ਸਿੰਘ ਕੁੱਕੂ ਸਰਕਲ ਪ੍ਰਧਾਨ, ਪ੍ਰੀਤਮ ਸਿੰਘ, ਉਰਵਿੰਦਰ ਸਿੰਘ, ਗੁਰਮੇਲ ਸਿੰਘ ਆਦਿ ਤੋਂ ਇਲਾਵਾ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਖੇਡਾਂ 'ਚ ਮੱਲਾਂ ਮਾਰਨ ਵਾਲੇ ਨੰਬਰਦਾਰ ਬਲਵਿੰਦਰ ਸਿੰਘ ਕੋਟਸ਼ਮੀਰ ਦਾ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸਨਮਾਨ <br... ਅਗਲੀ ਖ਼ਬਰ ਸ੍ਰੀ ਰਾਮ ਨੌਮੀ ਉਤਸਵ ਅੱਜ, ਸ੍ਰੀ ਰਮਾਇਣ ਦੇ ਪਾਠ ਦਾ ਭੋਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।