19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਰਾਜਪੁਰਾ 'ਚ ਕਾਂਗਰਸ ਵਰਕਰਾਂ ਵਲੋਂ ਕੱਢਿਆ ਕੈਂਡਲ ਮਾਰਚ

ਰਾਜਪੁਰਾ ਦੇ ਟਾਹਲੀ ਵਾਲਾ ਚੌਂਕ ਵਿਖੇ ਕੈਂਡਲ ਮਾਰਚ ਕੱਢਦੇ ਹੋਏ ਸਾਬਕਾ ਵਿਧਇਕ ਹਰਦਿਆਲ ਸਿੰਘ ਕੰਬੋਜ, ਨਰਿੰਦਰ ਸ਼ਾਸ਼ਤਰੀ ਅਤੇ ਹੋਰ | ਤਸਵੀਰ : ਗੁਰਵਿੰਦਰ ਪਾਲ ਸਿੰਘ <br/> 27-03-2026
ਰਾਜਪੁਰਾ, 26 ਮਾਰਚ (ਜੀ.ਪੀ. ਸਿੰਘ)-ਡਾ. ਗਗਨਦੀਪ ਸਿੰਘ ਰੰਧਾਵਾ ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵਲੋਂ ਪੜਤਾਲਿਤ ਕੀਤੇ ਜਾਣ ਤੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਨੇ ਪੰਜਾਬ 'ਚ ਹਲਚਲ ਮਚਾ ਦਿੱਤੀ ਹੈ | ਜਿਸ ਦੇ ਚੱਲਦਿਆਂ ਲੰਘੀ ਸ਼ਾਮ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਸਥਾਨਕ ਟਾਹਲੀ ਵਾਲਾ ਚੌਂਕ ਤੋਂ ਕੈਂਡਲ ਮਾਰਚ ਕੱਢਿਆ ਗਿਆ | ਜਿਸ ਵਿਚ ਹਲਕੇ ਦੇ ਸੈਂਕੜੇ ਕਾਂਗਰਸੀ ਵਰਕਰਾਂ ਨੇ ਹਿੱਸਾ ਲਿਆ | ਇਸ ਦੌਰਾਨ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਕੰਬੋਜ ਨੇ ਕਿਹਾ ਕਿ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਅਸਤੀਫ਼ਾ ਦੇਣਾ ਜਾਂ ਉਸ ਨੰੂ ਗਿ੍ਫ਼ਤਾਰ ਕਰਨਾ ਹੀ ਕਾਫੀ ਨਹੀਂ ਹੈ | ਉਹਨਾਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਪੰਜਾਬ ਤੋਂ ਮਾੈਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਸਮੇਤ ਹੋਰ ਮੈਂਬਰਾਂ ਨੇ ਲੋਕ ਸਭਾ 'ਚ ਇਸ ਖ਼ੁਦਕੁਸ਼ੀ ਮਾਮਲੇ ਨੂੰ ਗੰਭੀਰਤਾ ਨਾਲ ਚੁੱਕਿਆ ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੂੰ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਕੀਤੀ ਮੰਗ ਤੋਂ ਬਾਅਦ ਕੇਂਦਰੀ ਏਜੰਸੀਆਂ ਦੇ ਡਰ ਤੋਂ ਪੰਜਾਬ ਸਰਕਾਰ ਨੇ ਮਜਬੂਰਨ ਲਾਲਜੀਤ ਭੁੱਲਰ ਖ਼ਿਲਾਫ਼ ਮਾਮਲਾ ਦਰਜ ਕੀਤਾ ਤੇ ਬਾਅਦ ਵਿਚ ਉਸ ਨੰੂ ਗਿ੍ਫ਼ਤਾਰ ਕੀਤਾ | ਉਹਨਾਂ ਕਿਹਾ ਕਿ ਦੇਸ਼ ਦੀ ਸੰਸਦ ਅਤੇ ਪੰਜਾਬ ਕਾਂਗਰਸ ਦੇ ਵਰਕਰਾਂ ਨੇ ਸੜਕਾਂ ਤੇ ਉਤਰ ਕੇ ਸਰਕਾਰ ਨੂੰ ਲਾਲਜੀਤ ਸਿੰਘ ਨੂੰ ਗਿ੍ਫ਼ਤਾਰ ਕਰਨ ਲਈ ਮਜਬੂਰ ਕੀਤਾ | ਉਹਨਾਂ ਕਿਹਾ ਕਿ ਜਦੋਂ ਤਕ ਡਾ. ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦੀ ਕਾਂਗਰਸ ਪਾਰਟੀ ਪਰਿਵਾਰ ਨਾਲ ਹਿੱਕ ਤਾਣ ਕੇ ਖੜ੍ਹੀ ਹੈ | ਇਸ ਮੋਕੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਮਲਕੀਤ ਸਿੰਘ ਉੱਪਹੇੜੀ, ਗੁਰਪ੍ਰੀਤ ਸਿੰਘ ਜੰਡੋਲੀ, ਸੁਰਿੰਦਰ ਸਿੰਘ ਰੌਮੀ, ਰਣਬੀਰ ਸਿੰਘ ਭੰਗੂ, ਜਗਵਿੰਦਰ ਸਿੰਘ ਜੱਗਾ ਕੋਟਲਾ, ਲਖਮੀਰ ਸਿੰਘ ਲੱਖਾ ਸੌਂਟੀ, ਹਰਪ੍ਰੀਤ ਸਿੰਘ ਅਲੂਣਾ, ਪ੍ਰਮੋਦ ਬੱਬਰ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੋਜੂਦ ਸਨ |
ਪਿਛਲੀ ਖ਼ਬਰ ਰਾਮ ਨੌਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਕਰਜ਼ਾ ਮੁਕਤ ਹੋਣਾ ਲਾਜ਼ਮੀ-ਪ੍ਰੋ. ਦਿਉਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।