19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪਾਤੜਾਂ ਪੁਲਿਸ ਵਲੋਂ ਤਿੰਨ ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀ ਕਾਬੂ

ਅਜੀਤ ਡੈਸਕ 27-03-2026
ਪਾਤੜਾਂ, 26 ਮਾਰਚ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਜਾਰੀ ਰੱਖਦਿਆਂ ਦੋ ਵਿਅਕਤੀਆਂ ਤੋਂ ਟਰੱਕ ਵਿਚ ਲਿਆਂਦੀ ਗਈ ਭੂਕੀ ਚੂਰਾ ਪੋਸਤ ਸਮੇਤ ਗਿ੍ਫਤਾਰ ਕੀਤੇ ਜਾਣ ਵਿਚ ਸਫਲਤਾ ਹਾਸਿਲ ਕੀਤੀ ਹੈ ਅਤੇ ਇਨ੍ਹਾਂ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆ ਥਾਣਾ ਮੁਖੀ ਪਾਤੜਾਂ ਹਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਖਿਲਾਫ ਇੰਦਰਪਾਲ ਚੀਹਾਨ ਡੀ.ਐਸ.ਪੀ. ਪਾਤੜਾਂ ਦੇ ਅਗਵਾਈ 'ਚ ਪਾਤੜਾਂ ਪੁਲਿਸ ਵਲੋਂ ਲਗਾਤਾਰ ਕਾਰਵਾਈ ਜਾਰੀ ਹੈ ਅਤੇ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕੀਤੀ ਜਾ ਰਹੀ ਇਸ ਕਰਵਾਈ ਤਹਿਤ ਇੱਕ ਹੋਰ ਹੋਰ ਸਫਲਤਾ ਮਿਲੀ ਜਦੋਂ ਦੋ ਵਿਅਕਤੀਆਂ ਨੂੰ ਰਜਾਸਥਾਨ ਤੋਂ ਟਰੱਕ ਵਿਚ ਲਿਆਂਦੀ ਜਾ ਰਹੀ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸੰਬੰਧ ਵਿਚ ਪਿੰਡ ਹਾਮਝੇੜੀ ਦੀ ਹੱਦ ਅੰਦਰ ਮੌਜੂਦ ਸੀ ਜਿੱਥੇ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕੁਝ ਵਿਅਕਤੀ ਟਰੱਕ ਰਾਹੀ ਰਾਜਸਥਾਨ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦੇ ਆਦੀ ਹਨ, ਜੋ ਅੱਜ ਰਾਜਸਥਾਨ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਵਿਕਟੋਰੀਆ ਸਕੂਲ ਪਾਤੜਾਂ ਨੇੜ੍ਹੇ ਵੇਚਣ ਲਈ ਖੜ੍ਹੇ ਹਨ | ਇਸ ਇਤਲਾਹ ਤੇ ਤਰੁੰਤ ਛਾਪੇਮਾਰੀ ਕਰਕੇ ਜੋ ਇੱਕ ਟਰੱਕ ਨੰਬਰ ਪੀ.ਬੀ 03 ਏ.ਐਕਸ 9193 'ਚੋਂ 380 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਗਈ ਹੈ ਅਤੇ ਇਹ ਟੱਰਕ ਲੈ ਕੇ ਆਉਣ ਵਾਲੇ ਤਿੰਨ ਵਿਅਕਤੀਆਂ ਨੂੰ ਗਿ੍ਫਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਹਿਚਾਣ ਕੁਲਦੀਪ ਸਿੰੰਘ ਵਾਸੀ ਦਸ਼ਮੇਸ਼ ਨਗਰ ਮੌੜ ਮੰਡੀ ਥਾਣਾ ਮੌੜ ਜ਼ਿਲ੍ਹਾ ਬਠਿੰਡਾ, ਗੁਰਵਿੰਦਰ ਸਿੰਘ ਵਾਸੀ ਪਿੰਡ ਘੁੰਮਣ ਕਲਾਂ ਥਾਣਾ ਮੌੜ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਇਨ੍ਹਾਂ ਨੂੰ ਗਿ੍ਫਤਾਰ ਕਰਨ ਮਗਰੋਂ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛ ਪੜਤਾਲ ਲਈ ਰਿਮਾਂਡ ਹਾਸਲ ਕਰ ਲਿਆ ਹੈ |
ਪਿਛਲੀ ਖ਼ਬਰ ਡੀ.ਐਮ. ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ 'ਤੇ ਆਏ ਕਾਂਗਰਸੀ ਅਗਲੀ ਖ਼ਬਰ ਜੀਵ ਸੁਰੱਖਿਆ ਸੈਂਚੁਰੀ ਬੀੜ ਭੁੱਨਰਹੇੜੀ ਨੇੜੇ ਮਿ੍ਤਕ ਪਸ਼ੂ ਰੁਲ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।