19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਡੀ.ਐਮ. ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ 'ਤੇ ਆਏ ਕਾਂਗਰਸੀ

ਅਜੀਤ ਡੈਸਕ 27-03-2026
ਪਟਿਆਲਾ, 26 ਮਾਰਚ (ਧਰਮਿੰਦਰ ਸਿੰਘ ਸਿੱਧੂ)-ਡੀ.ਐਮ. ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਪੀੜਿਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਕਾਂਗਰਸ ਪਟਿਆਲਾ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਪਟਿਆਲਾ ਵਲੋਂ ਫੁਹਾਰਾ ਚੌਂਕ ਤੋਂ ਲੈ ਕੇ ਚਿਲਡਰਨ ਮੈਮੋਰੀਅਲ ਚੌਂਕ ਤੱਕ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮਾਰਚ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ ਡੱਟ ਕੇ ਨਾਅਰੇਬਾਜ਼ੀ ਕੀਤੀ | ਗੁਰਸ਼ਰਨ ਕੌਰ ਰੰਧਾਵਾ ਨੇ ਡੀ.ਐਮ. ਰੰਧਾਵਾ ਦੀ ਬੇਵਕਤੀ ਮੌਤ ਨੂੰ ਪੰਜਾਬ ਸਰਕਾਰ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਬਣਾਏ ਗਏ ਪ੍ਰਸ਼ਾਸਨਿਕ ਦਬਾਅ ਅਤੇ ਸਿਆਸੀ ਦਖ਼ਲਅੰਦਾਜ਼ੀ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹੋਣਹਾਰ ਅਧਿਕਾਰੀਆਂ ਨੂੰ ਆਪਣੀ ਡਿਊਟੀ ਕਰਨ ਤੋਂ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਤੇ ਗ਼ੈਰਕਾਨੰੂਨੀ ਦਬਾਅ ਬਣਾ ਕੇ ਖੁਦਕੁਸ਼ੀਆਂ ਤੱਕ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ | ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਜੱਜ ਦੀ ਅਗਵਾਈ ਹੇਠ ਸੀ.ਬੀ.ਆਈ. ਰਾਹੀਂ ਕਰਵਾਈ ਜਾਵੇ ਤਾਂ ਕਿ ਪੰਜਾਬ ਜਾਂ ਕੇਂਦਰ ਸਰਕਾਰ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਬਣਾ ਸਕੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ | ਉਨ੍ਹਾਂ ਡੀ.ਐਮ. ਰੰਧਾਵਾ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ | ਬੀਬੀ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਪਾਰਟੀ ਅਤੇ ਉਹ ਖ਼ੁਦ ਪੂਰੀ ਤਰ੍ਹਾਂ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਖੜ੍ਹੇ ਹਨ ਅਤੇ ਇਨਸਾਫ਼ ਦਿਵਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ | ਬੀਬੀ ਰੰਧਾਵਾ ਨੇ ਕਿਹਾ ਕਿ ਅੱਜ ਦੇ ਇਸ ਧਰਨੇ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਉਹ ਚੰਡੀਗੜ੍ਹ ਵਿਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰਨਾਂ ਨਾਲ ਗਿ੍ਫ਼ਤਾਰੀ ਵੀ ਦੇ ਕੇ ਆਏ ਹਨ ਤੇ ਉਨ੍ਹਾਂ ਨੂੰ ਕਿਸੇ ਦਾ ਕੋਈ ਡਰ ਨਹੀਂ ਹੈ | ਮੋਮਬੱਤੀ ਮਾਰਚ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਹਰਿੰਦਰਪਾਲ ਸਿੰਘ ਹੈਰੀਮਾਨ, ਨਿਰਮਲ ਸਿੰਘ ਭੱਟੀਆਂ, ਬਲਿਹਾਰ ਸਿੰਘ, ਏਡੀਜੀਪੀ ਗੁਰਿੰਦਰ ਢਿੱਲੋਂ, ਟਿੰਕਾ ਗਾਜੇਵਾਸੀਆ, ਵਿਜੇ ਅਗਰਵਾਲ, ਰੇਖਾ ਅਗਰਵਾਲ, ਸਵਰਨ ਮਠਾੜੂ , ਅਸ਼ਵਨੀ ਗੁਪਤਾ, ਰਤਨਜੀਤ ਜਾਹਲਾਂ, ਭੁਪਿੰਦਰ ਕੌਰ, ਅਮਰਜੀਤ ਘੱਗਾ, ਰਣਜੀਤ ਮਟੌਲੀ, ਅਵਤਾਰ ਨੰਨੜੇ, ਕੁਲਵੰਤ ਨਾਰੀਕੇ, ਪਿ੍ੰਸੀਪਲ ਅਮਰਜੀਤ ਕੌਰ, ਸਹਿਜਵੀਰ ਚੱਠਾ, ਗੋਲਡੀ ਧਬਲਾਨ, ਜੱਸੀ ਸਰਾਓ, ਰਾਜਕੁਮਾਰ ਡਕਾਲਾ, ਹਰਵਿੰਦਰ ਰਾਠੀਆ, ਪਰਮਜੀਤ ਚੌਹਾਨ, ਰਾਜਾ ਸਰਾਓ, ਜੱਸੀ ਸ਼ੇਰਮਾਜਰਾ, ਦੀਦਾਰ ਦੌਣਕਲਾਂ, ਗੁਰਪ੍ਰੀਤ ਪੀਏ, ਕੁਲਵਿੰਦਰ ਸੁੱਖੇਵਾਲ, ਨੈਬ ਭਾਨਰੀ, ਗੁਰਸੇਵਕ ਸਿੰਘ, ਰਤਨਜੀਤ ਜਾਹਲਾਂ, ਪਰਮਜੀਤ ਕੱਲਰਮਾਜਰੀ, ਰਾਜੇਸ਼ ਮੰਡੋਰਾ, ਜਗਰੂਪ ਹੈਪੀ, ਜਗਵਿੰਦਰ ਢੀਂਡਸਾ, ਚਰਨਜੀਤ ਕੌਰ, ਅਮਰੀਕ ਸਿੰਘ, ਭੁਪਿੰਦਰ ਕੌਰ, ਜੱਸੀ ਸ਼ੇਰਮਾਜਰਾ, ਸਹਿਜਵੀਰ ਚੱਠਾ, ਹਰਵਿੰਦਰ ਮਾਹਲ ਸਮੇਤ ਕਈ ਸੀਨੀਅਰ ਆਗੂਆਂ ਨੇ ਹਿੱਸਾ ਲਿਆ |
ਪਿਛਲੀ ਖ਼ਬਰ ਪੰਜਾਬ 'ਚ ਫ਼ਸਲੀ ਵਿਭਿੰਨਤਾ ਨੂੰ ਨਹੀਂ ਪੈ ਰਿਹਾ ਬੂਰ ਅਗਲੀ ਖ਼ਬਰ ਪਾਤੜਾਂ ਪੁਲਿਸ ਵਲੋਂ ਤਿੰਨ ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।