19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਭੂਮੀ ਪ੍ਰੋਜੈਕਟ ਤਹਿਤ ਕਰਵਾਈ ਵਰਕਸ਼ਾਪ

ਅਜੀਤ ਡੈਸਕ 27-03-2026
ਪਟਿਆਲਾ, 26 ਮਾਰਚ (ਗੁਰਵਿੰਦਰ ਸਿੰਘ ਔਲਖ)-ਆਈ.ਪੀ.ਐਸ. ਫਾਊਾਡੇਸ਼ਨ, ਕੇ.ਕੇ. ਬਿਰਲਾ ਮੈਮੇਰੀਅਲ ਸੋਸਾਇਟੀ ਅਤੇ ਚੰਬਲ ਫਰਟੀਲਾਈਜ਼ਰ ਐਂਡ ਕੈਮੀਕਲ ਲਿਮਟਿਡ ਵਲੋਂ ਭੂਮੀ ਪ੍ਰੋਜੈਕਟ ਤਹਿਤ ਸਟੇਕਹੋਲਡਰ ਇਨਗੇਜਮੈਂਟ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ਆਈ.ਪੀ.ਐੱਸ. ਫਾੳਾੂਡੇਸ਼ਨ ਦੇ ਪ੍ਰੋਗਰਾਮ ਮੈਨੇਜਰ ਅਜੇ ਮਲਿਕ, ਬਾਗ਼ਬਾਨੀ ਵਿਭਾਗ ਸੰਗਰੂਰ ਤੋਂ ਡਿਪਟੀ ਡਾਇਰੈਕਟਰ ਡਾ. ਕੁਲਵਿੰਦਰ ਸਿੰਘ, ਖੇਤੀਬਾੜੀ ਵਿਭਾਗ ਪਟਿਆਲਾ ਤੋਂ ਰਸਪਿੰਦਰ ਸਿੰਘ ਏਡੀਉ, ਖੇਤੀਬਾੜੀ ਵਿਭਾਗ ਸੰਗਰੂਰ ਤੋਂ ਏਡੀਉ ਅਨਮੋਲਦੀਪ ਸਿੰਘ, ਫਾਰਮ ਸਲਾਹਕਾਰ ਸੇਵਾ ਕੇਂਦਰ ਪਟਿਆਲਾ ਤੋਂ ਡਾ. ਗੁਰਪ੍ਰੀਤ ਸਿੰਘ, ਚੰਬਲ ਫਰਟੀਲਾਈਜ਼ਰ ਐਂਡ ਕੈਮੀਕਲ ਲਿਮਟਿਡ ਤੋਂ ਏਰੀਆ ਮੈਨੇਜਰ ਸੁਮਿਤ ਤਿ੍ਪਾਠੀ ਅਤੇ ਅਸਿਸਟੈਂਟ ਮੈਨੇਜਰ ਸੁਨੀਲ ਕੁਮਾਰ ਅਤੇ ਕੇ.ਕੇ. ਬਿਰਲਾ ਮੈਮੋਰੀਅਲ ਸੋਸਾਇਟੀ ਤੋਂ ਰਾਜੇਸ਼ ਕੁਮਾਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਪ੍ਰੋਗਰਾਮ ਮੈਨੇਜਰ ਅਜੇ ਮਲਿਕ ਨੇ ਪਿਛਲੇ ਦੋ ਸਾਲਾਂ ਤੋਂ ਚੱਲ ਰਹੇ ਭੂਮੀ ਪ੍ਰੋਜੈਕਟ ਦੀ ਰਿਪੋਰਟ ਪੇਸ਼ ਕੀਤੀ ਅਤੇ ਇਸ ਮੌਕੇ ਪ੍ਰੋਗਰਾਮ ਵਿਚ ਸ਼ਾਮਿਲ ਵੱਖ-ਵੱਖ ਵਿਭਾਗਾਂ ਤੋਂ ਮਾਹਿਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਪ੍ਰੋਜੈਕਟ ਨਾਲ ਜੁੜੇ ਹੋਏ ਉੱਦਮੀ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਕੋਆਰਡੀਨੇਟਰ ਹਰਦੀਪ ਸਿੰਘ ਨੇ ਪਟਿਆਲੇ ਅਤੇ ਸੰਗਰੂਰ ਜ਼ਿਲੇ੍ਹ ਵਿਚ ਚੱਲ ਰਹੇ ਭੂਮੀ ਪ੍ਰੋਜੈਕਟ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਵਰਕਸ਼ਾਪ ਦੇ ਅਖੀਰ ਵਿਚ ਖੁੱਲ੍ਹੀ ਵਿਚਾਰ ਚਰਚਾ ਰੱਖੀ ਗਈ ਜਿਸ ਵਿਚ ਕਿਸਾਨਾਂ ਨੇ ਆਪਣੇ ਤਜਰਬੇ ਅਤੇ ਸਮੱਸਿਆਵਾਂ ਬਾਰੇ ਉਸਾਰੂ ਚਰਚਾ ਕੀਤੀ | ਇਸ ਵਿਚਾਰ ਚਰਚਾ ਦੌਰਾਨ ਸਾਹਮਣੇ ਆਈਆਂ ਸਮੱਸਿਆਵਾਂ ਅਤੇ ਸਵਾਲਾਂ ਦੇ ਜਵਾਬ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵਲੋਂ ਦਿੱਤੇ ਗਏ | ਕਿਸਾਨ ਬੱਗਾ ਸਿੰਘ ਅਤੇ ਸਰਪੰਚ ਗੁਰਨੈਬ ਸਿੰਘ ਫ਼ਤਹਿਗੜ੍ਹ ਛੰਨਾ ਨੇ ਆਪਣੇ ਤਜਰਬੇ ਸਾਂਝੇ ਕੀਤੇ | ਗੁਰਪ੍ਰੀਤ ਸਿੰਘ ਗੁਰਸੇਵਕ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਅੰਤ ਵਿੱਚ ਰਾਜੇਸ਼ ਨੇ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਮਹਿਮਾਨਾਂ, ਕਿਸਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਹਰਦੀਪ ਸਿੰਘ, ਫ਼ੀਲਡ ਕੁਆਰਡੀਨੇਟਰ ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਗੁਰਸੇਵਕ ਸਿੰਘ, ਕਿਸਾਨ ਅਤੇ ਵਿਦਿਆਰਥੀਆਂ ਹਾਜ਼ਰ ਸਨ |
ਪਿਛਲੀ ਖ਼ਬਰ ਯੂਨੀਵਰਸਲ ਕਾਲਜ ਪਾਤੜਾਂ 'ਚ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ '12ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ' ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।