ਰਾਜਪੁਰਾ, 26 ਮਾਰਚ (ਰਣਜੀਤ ਸਿੰਘ)-ਨੇੜਲੇ ਪਿੰਡ ਘੜਾਮਾਂ ਕਲਾਂ ਵਿਖੇ ਸੰਤ ਬਾਬਾ ਘੜਾਮਾਂ ਵਾਲਿਆਂ ਦੀ 28 ਸਲਾਨਾ ਬਰਸੀ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ | ਇਸ ਮੌਕੇ ਰਾਗੀ ਢਾਡੀ ਜਥਿਆਂ ਨੇ ਕਥਾ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਸ਼ਬੇਗ ਸਿੰਘ ਸੰਧੂ ਨੇ ਦੱਸਿਆ ਕਿ ਸੰਤ ਬਾਬਾ ਘੜਾਮਾਂ ਵਾਲਿਆਂ ਦੀ ਬਰਸੀ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ | ਇਸ ਮੌਕੇ 'ਤੇ ਸੰਤ ਬਾਬਾ ਹਰਨੇਕ ਸਿੰਘ ਲੰਗਰਾਂ ਵਾਲਿਆਂ ਦਾ ਜਥਾ, ਬਾਬਾ ਚਰਨਜੀਤ ਸਿੰਘ ਭੇਡਵਾਲ, ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਹਰੀ ਸਿੰਘ ਰੰਧਾਵਾ ਵਾਲੇ, ਬੀਬੀ ਰਾਜਵੰਤ ਕੌਰ ਦਾ ਢਾਡੀ ਜਥਾ, ਗਿਆਨੀ ਸੁਖਦੇਵ ਸਿੰਘ ਕਥਾ ਵਾਚਕ ਤਖਤ ਸ੍ਰੀ ਪਟਨਾ ਸਾਹਿਬ ਵਾਲੇ, ਭਾਈ ਮਨਜੀਤ ਸਿੰਘ, ਭਾਈ ਦਲਜੀਤ ਸਿੰਘ ਜਵੱਧੀ ਚੰਡੀਗੜ ਵਾਲਿਆਂ ਨੇ ਕਥਾ ਕੀਰਤਨ ਕੀਤਾ | ਇਹ ਸਮਾਗਮ ਸਵੇਰ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਜਾਰੀ ਰਿਹਾ | ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਚੇਅਰਮੈਨ, ਵਿੱਕੀ ਘਨੌਰ, ਪ੍ਰਧਾਨ ਅਬਰਿੰਦਰ ਸਿੰਘ ਕੰਗ, ਕਿਸਾਨ ਆਗੂ ਮਨਜੀਤ ਸਿੰਘ ਘੁਮਾਣਾ, ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ, ਕਿ੍ਪਾਲ ਸਿੰਘ ਨੰਬਰਦਾਰ, ਸੁਖਦੇਵ ਸਿੰਘ ਵਿਰਕ, ਕਰਨੈਲ ਸਿੰਘ, ਗੁਰਪਾਲ ਸਿੰਘ, ਚੰਨਾ ਸਿੰਘ, ਚਰਨਜੀਤ ਸਿੰਘ ਸਾਬਕਾ ਸਰਪੰਚ, ਕਾਲਾ ਸਿੰਘ, ਦਿਆਲ ਸਿੰਘ, ਬਲਵਿੰਦਰ ਸਿੰਘ, ਜ਼ੋਗਿੰਦਰ ਸਿੰਘ, ਮਹਿੰਦਰ ਸਿੰਘ, ਲਖਵਿੰਦਰ ਸਿੰਘ, ਰਣਜੀਤ ਸਿੰਘ, ਤਰਲੋਚਨ ਸਿੰਘ, ਕੁਲਜਿੰਦਰ ਸਿੰਘ ਸੰਧੂ, ਜਤਿੰਦਰਬੀਰ ਸਿੰਘ ਸੰਧੂ, ਕੁਲਵੰਤ ਸਿੰਘ, ਪਾਲਾ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ |