ਭੁੱਨਰਹੇੜੀ, 26 ਮਾਰਚ (ਧਨਵੰਤ ਸਿੰਘ)-ਪੰਜਾਬ ਵੇਅਰ ਹਾਊਸ ਕਰਪੋਰੇਸ਼ਨ ਸ੍ਰੀ ਅੰਮਿ੍ਤਸਰ ਦੇ ਜ਼ਿਲ੍ਹਾ ਮੈਨੇਜਰ ਵਲੋਂ ਰਾਜਸੀ ਦਬਾਅ ਕਾਰਨ ਖ਼ੁਦਕੁਸ਼ੀ ਉੱਤੇ ਆਪਣਾ ਪ੍ਰਤੀਕਰਮ ਦਿੰਦਿਆਂ ਇੰਡੀਅਨ ਫਰਮਰਜ਼ ਐਸੋਸੀਏਸ਼ਨ ਦੇ ਕੋਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਜਿਥੇ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਅਤੇ ਸੰਗੀ ਸਾਥੀਆਂ ਨਾਲ ਹਮਦਰਦੀ ਜ਼ਾਹਰ ਕੀਤੀ ¢ ਸ. ਬਹਿਰੂ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਇਮਾਨਦਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੱਡਾ ਹਿੱਸਾ ਰਾਜਨੀਤਕ ਦਬਾਅ ਹੇਠਾਂ ਕੰਮ ਕਰਦਿਆਂ ਘੁੱਟਣ ਮਹਿਸੂਸ ਕਰ ਰਿਹਾ ਹੈ ਅਤੇ ਭਿ੍ਸ਼ਟ ਅਧਿਕਾਰੀਆਂ ਨੂੰ ਮੌਜਾਂ ਲੱਗੀਆਂ ਹੋਈਆਂ ਹਨ ਕਿ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਵਾਲਾ ਕੋਈ ਮੰਤਰੀ ਸੰਤਰੀ ਨਹੀਂ ਹੈ ¢ ਉਨ੍ਹਾਂ ਕਿਹਾ ਕਿ ਹਾਲਾਤ ਇਥੋਂ ਤੱਕ ਭਿ੍ਸ਼ਟਚਾਰ ਬਾਰੇ ਨਿੱਘਰ ਚੁੱਕੇ ਹਨ ਕਿ ਪਿਛਲੀਆਂ ਰਹਿ ਚੁੱਕੀਆਂ ਸਰਕਾਰਾਂ ਨਾਲੋਂ ਮੌਜੂਦਾ ਸਰਕਾਰ ਭਿ੍ਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ ਤਾਂ ਹੀ ਅੱਜ ਸਾਰੇ ਪੰਜਾਬੀ ਇਕ ਆਵਾਜ਼ ਨਾਲ ਮੰਗ ਕਰ ਰਹੇ ਹਨ ਕਿ ਗਗਨਦੀਪ ਸਿੰਘ ਰੰਧਾਵਾ ਦੇ ਕਾਂਡ ਵਿਚ ਪੰਜਾਬ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਹੋਏ ਪਰਚੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਤਾਂ ਕਿ ਇਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ¢