ਸਨੌਰ, 26 ਮਾਰਚ (ਸੋਖਲ)-ਪੰਜਾਬ ਐਗਰੋ ਦੇ ਚੇਅਰਮੈਨ ਅਤੇ ਹਲਕਾ ਸਨੌਰ ਤੋਂ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਬਲਜਿੰਦਰ ਸਿੰਘ ਢਿੱਲੋਂ ਵਲੋਂ 30 ਮਾਰਚ ਨੂੰ ਹੋਣ ਜਾ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕੇ ਦੇ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿਚ ਭਾਗ ਲੈਣਗੇ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕ ਭਲਾਈ ਲਈ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਹਨ ਅਤੇ ਹਰ ਵਰਗ ਦੇ ਹਿਤਾਂ ਦੀ ਰੱਖਿਆ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ ਅਤੇ ਸਰਕਾਰ ਹਰ ਵੇਲੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰ ਰਹੀ ਹੈ | ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ 30 ਮਾਰਚ ਦੀ ਰੈਲੀ ਸਿਰਫ਼ ਇਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਇਹ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀਆਂ ਉਪਲਬਧੀਆਂ ਦਾ ਪ੍ਰਤੀਕ ਹੋਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਬਲਜਿੰਦਰ ਸਿੰਘ ਢਿੱਲੋਂ ਵਲੋਂ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ |