19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸਰਕਾਰੀ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ 'ਵਿਸ਼ਵ ਜਲ ਦਿਵਸ' ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 27-03-2026
ਪਟਿਆਲਾ, 26 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਆਫ ਐਜੂਕੇਸ਼ਨ ਪਿ੍ੰਸੀਪਲ ਡਾ. ਵਨੀਤਾ ਰਾਣੀ ਦੀ ਸਰਪ੍ਰਸਤੀ ਹੇਠ ''ਵਿਸ਼ਵ ਜਲ ਦਿਵਸ'' ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਣੀ ਦੀ ਸੰਭਾਲ ਅਤੇ ਇਸ ਦੇ ਸਹੀ ਪ੍ਰਬੰਧ ਬਾਰੇ ਜਾਗਰੂਕ ਕਰਨਾ ਸੀ | ਇਸ ਮੌਕੇ ਪਟਿਆਲਾ ਫਾਊਾਡੇਸ਼ਨ ਦੀ ਕੋਆਰਡੀਨੇਟਰ ਨਿਸ਼ੂ ਗੁੁਪਤਾ ਨੇ ਵਿਦਿਆਰਥੀਆਂ ਨਾਲ ਤਾਲਮੇਲ ਸੈਸ਼ਨ ਕੀਤਾ ਅਤੇ ਵਾਟਰ ਸੇਵਿੰਗ ਮੈਨੇਜਮੈਂਟ ਤੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਨੇ ਦੱਸਿਆ ਕਿ ਕਿਵੇਂ ਛੋਟੀਆਂ ਕੋਸ਼ਿਸ਼ਾਂ ਨਾਲ ਅਸੀਂ ਵੱਡੇ ਪੱਧਰ 'ਤੇ ਪਾਣੀ ਦੀ ਬਚਤ ਕਰ ਸਕਦੇ ਹਾਂ | ਡਾ. ਤਾਰਿਕਾ ਵਾਲੀਆ ਨੇ ਵਿਦਿਆਰਥੀਆਂ ਨੂੰ ਦੂਸ਼ਿਤ ਪਾਣੀ ਤੋੋਂ ਉਤਪੰਨ ਹੋਣ ਵਾਲੀਆਂ ਬਿਮਾਰੀਆਂ ਅਤੇ ਸਾਫ਼ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਉਨ੍ਹਾਂ ਨੇ ਸਿਹਤਮੰਦ ਜੀਵਨ ਲਈ ਸਾਫ਼ ਅਤੇ ਸੁੁਰੱਖਿਅਤ ਪਾਣੀ ਦੀ ਲੋੜ ਨੂੰ ਵੀ ਰੌਸ਼ਨ ਕੀਤਾ | ਇਸ ਭਾਸ਼ਣ ਦੌਰਾਨ ਵਿਦਿਆਰਥੀਆਂ ਤੋਂ ਕਈ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਨਾਲ ਉਨ੍ਹਾਂ ਦੀ ਭਾਗੀਦਾਰੀ ਅਤੇ ਗਿਆਨ ਵਿਚ ਵਾਧਾ ਹੋਇਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਪਾਣੀ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨੂੰ ਸਮਝਿਆ ਅਤੇ ਇਸ ਨੂੰ ਅਮਲ ਵਿੱਚ ਲਿਆਉਣ ਦਾ ਸੰਕਲਪ ਲਿਆ | ਇਸ ਤਰ੍ਹਾਂ ਦੇ ਪ੍ਰੋਗਰਾਮ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਬਹੁੁਤ ਮਹੱਤਵਪੂਰਨ ਸਾਬਤ ਹੁੰਦੇ ਹਨ | ਇਸ ਮੌਕੇ ਮਿਸ ਨਵਦੀਪ ਕੌਰ ਅਤੇ ਰਵਾਲਦੀਪ ਸਿੰਘ ਵੀ ਮੌਜੂਦ ਸਨ | ਪ੍ਰੋਗਰਾਮ ਦੀ ਮੰਚ ਸੰਚਾਲਕ ਦੀ ਭੂਮਿਕਾ ਡਾ. ਅਲਕਾ ਧਾਰੀਵਾਲ ਵੱਲੋਂ ਨਿਭਾਈ ਗਈ ਅਤੇ ਡਾ. ਯੋਗਿਤਾ ਸਾਰਵਾਲ ਵਲੋਂ ਧੰਨਵਾਦੀ ਸ਼ਬਦ ਕਹੇ ਗਏ |
ਪਿਛਲੀ ਖ਼ਬਰ ਸਤਪਾਲ ਭੀਖੀ ਦੇ ਕਾਵਿ ਸੰਗ੍ਰਹਿ 'ਕਵਿਤਾ ਕੀ ਤੇਰੀ ਕੀ ਮੇਰੀ' 'ਤੇ ਵਿਚਾਰ ਚਰਚਾ ਅਗਲੀ ਖ਼ਬਰ ਨਗਰ ਨਿਗਮ ਵਲੋਂ 'ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ' ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।