19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਅਜੀਤ ਡੈਸਕ 27-03-2026
ਪਟਿਆਲਾ, 26 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀ ਮਹਿਮਦਪੁਰ ਵਿਖੇ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨੇ ਆਲੂ, ਮਟਰ ਅਤੇ ਪਿਆਜ਼ ਦੀ ਖ਼ਰੀਦ ਸ਼ੁਰੂ ਕਰਵਾਈ | ਸ. ਬਰਸਟ ਨੇ ਇਸ ਮੰਡੀ ਨੂੰ 'ਆਲੂ ਮੰਡੀ ਹੱਬ' ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ | ਇਸ ਦੇ ਨਾਲ ਹੀ 9.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ 16.05 ਕਿੱਲੋਮੀਟਰ ਲੰਬਾਈ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਵੀ ਉਦਘਾਟਨ ਕੀਤਾ ਗਿਆ, ਜੋ ਕਿ ਪਟਿਆਲਾ-ਸੰਗਰੂਰ ਹਾਈਵੇ (ਮਹਿਮਦਪੁਰ) ਤੋਂ ਨਾਭਾ ਵਾਇਆ ਬਰਸਟ, ਸੌਜਾ, ਰੌਹਟੀ, ਬਸਤਾ ਨੂੰ ਜਾਂਦੀ ਹੈ | ਉਨ੍ਹਾਂ ਕਿਹਾ ਇਹ ਮੰਡੀ ਇਸ ਖੇਤਰ ਦੇ ਆਰਥਿਕ ਵਿਕਾਸ 'ਚ ਮੀਲ ਪੱਥਰ ਸਾਬਤ ਹੋਵੇਗੀ | ਇਸ ਹੱਬ ਦੇ ਬਣਨ ਨਾਲ ਇਲਾਕੇ 'ਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ | ਇੱਥੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਦੇਸ ਭਰ ਦੀਆਂ ਮੰਡੀਆਂ ਤੱਕ ਪਹੁੰਚਾਉਣਾ ਆਸਾਨ ਹੋ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਚੰਗਾ ਮੁੱਲ ਮਿਲੇਗਾ | ਇਸ ਮੰਡੀ ਦੇ ਸ਼ੁਰੂ ਹੋਣ ਨਾਲ ਆਲੇ-ਦੁਆਲੇ ਦੇ ਕਰੀਬ 25 ਕਿੱਲੋਮੀਟਰ ਦੇ ਰੇਡੀਅਸ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ | ਹੁਣ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਦੂਰ-ਦੁਰਾਡੇ ਦੀਆਂ ਮੰਡੀਆਂ 'ਚ ਨਹੀਂ ਜਾਣਾ ਪਵੇਗਾ, ਜਿਸ ਨਾਲ ਉਨ੍ਹਾਂ ਦੇ ਟਰਾਂਸਪੋਰਟ ਖਰਚੇ ਦੀ ਬਚਤ ਹੋਵੇਗੀ ਅਤੇ ਖੱਜਲ-ਖੁਆਰੀ ਖ਼ਤਮ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ 'ਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ | ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨਾਂ ਅਤੇ ਆਮ ਜਨਤਾ ਦੇ ਹਿਤ 'ਚ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ | ਇਸ ਮੌਕੇ ਅਸ਼ੋਕ ਕੁਮਾਰ ਸਿਰਸਵਾਲ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ, ਹਨੀ ਮਾਹਲਾ ਚੇਅਰਮੈਨ ਮਾਰਕੀਟ ਕਮੇਟੀ ਡਕਾਲਾ, ਜਸਬੀਰ ਸਿੰਘ ਤਰੈਂ ਮੈਂਬਰ ਜ਼ਿਲ੍ਹਾ ਪਰਿਸ਼ਦ, ਬਲਜਿੰਦਰ ਸਿੰਘ ਪਹਾੜਪੁਰ ਬਲਾਕ ਸੰਮਤੀ ਮੈਂਬਰ, ਦਰਬਾਰਾ ਸਿੰਘ ਤੁੱਲੇਵਾਲ ਬਲਾਕ ਸੰਮਤੀ ਮੈਂਬਰ, ਇੰਦਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਬਲਕਾਰ ਸਿੰਘ ਰਾਜਗੜ੍ਹ ਵਾਇਸ ਚੇਅਰਮੈਨ ਬਲਾਕ ਸੰਮਤੀ ਮੈਂਬਰ, ਗੁਰਮੇਲ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਸਤਵੰਤ ਸਿੰਘ ਬਲਾਕ ਪ੍ਰਧਾਨ, ਅਸਲਮ ਮੁਹੰਮਦ ਜ਼ਿਲ੍ਹਾ ਮੰਡੀ ਅਫ਼ਸਰ, ਅੰਮਿ੍ਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ, ਰਾਮ ਸਿੰਘ ਸਰਪੰਚ ਫਤਿਹਪੁਰ, ਜਗਦੀਪ ਸਿੰਘ ਸਰਪੰਚ ਪਹਾੜਪੁਰ, ਪਰਗਟ ਸਿੰਘ ਸਰਪੰਚ ਢਕੜੱਬਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿੱਟੂ ਚੱਠਾ ਨੇ ਸਿੰਬੜੋ ਵਿਖੇ 'ਪੰਜਾਬ ਬਚਾਓ' ਰੈਲੀ ਸੰਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਚੇਤ ਦੇ ਸੱਤਵੇਂ ਨਵਰਾਤੇ ਤੱਕ ਸ੍ਰੀ ਕਾਲੀ ਦੇਵੀ ਮੰਦਰ ਵੱਡੀ ਗਿਣਤੀ ਸ਼ਰਧਾਲੂਆਂ ਨੇ ਟੇਕਿਆ ਮੱਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।