19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਬਿੱਟੂ ਚੱਠਾ ਨੇ ਸਿੰਬੜੋ ਵਿਖੇ 'ਪੰਜਾਬ ਬਚਾਓ' ਰੈਲੀ ਸੰਬੰਧੀ ਕੀਤੀ ਮੀਟਿੰਗ

ਅਜੀਤ ਡੈਸਕ 27-03-2026
ਭਾਦਸੋਂ, 26 ਮਾਰਚ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਸੰਬੰਧੀ ਜੋ ਮੁਹਿੰਮ ਚਲਾਈ ਜਾ ਰਹੀ ਹੈ ਉਸ ਸੰਬੰਧੀ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਨੇੜਲੇ ਪਿੰਡ ਸਿੰਬੜੋ ਵਿਖੇ ਅਕਾਲੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ 5 ਅਪ੍ਰੈਲ ਨੂੰ ਪਟਿਆਲਾ ਵਿਖੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਵੱਧ ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕਰਨ | ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ, ਹਰ ਪਾਸੇ ਗੁੰਡਾਗਰਦੀ ਮਾਰਧਾਰ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ,ਕਿਸੇ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ | ਜਿਸ ਕਰਕੇ ਸੂਬਾ ਵਾਸੀਆਂ ਦਾ ਆਮ ਆਦਮੀ ਪਾਰਟੀ ਪ੍ਰਤੀ ਮੋਹ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਿਆ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ 2027 ਚ ਸ਼੍ਰੋਮਣੀ ਅਕਾਲੀ ਦਲ ਦੀ ਯਕੀਨਨ ਸਰਕਾਰ ਬਣੇਗੀ | ਇਸ ਮੌਕੇ ਪ੍ਰਧਾਨ ਗੁਰਜੰਟ ਸਿੰਘ, ਦਰਸਨ ਸਿੰਘ, ਨਸੀਬ ਸਿੰਘ, ਬਲਵਿੰਦਰ ਸਿੰਘ, ਚੰਦ ਸਿੰਘ, ਜਸਪਾਲ ਸਿੰਘ, ਹਰਦਿਆਲ ਸਿੰਘ, ਹਰੀ ਸਿੰਘ ਤੋਂ ਇਲਾਵਾ ਵੱਡੀ ਸੰਖਿਆ 'ਚ ਅਕਾਲੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸਕਾਲਰ ਫੀਲਡਜ਼ ਪਬਲਿਕ ਸਕੂਲ 'ਚ ਕਿੰਡਰਗਾਰਟਨ ਗਰੈਜੂਏਸ਼ਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।