25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੁਰੂ ਤੇਗ ਬਹਾਦਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 28-03-2026
ਪਾਤੜਾਂ, 27 ਮਾਰਚ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਾਤੜਾਂ ਵਲੋਂ ਸਕੂਲ ਦੇ ਵਿਹੜੇ 'ਚ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਗੁਰਪ੍ਰੀਤ ਕੌਰ ਦੇ ਅਗਵਾਈ 'ਚ ਕਰਵਾਏ ਗਏ ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਅਤੇ ਪਹਿਲੇ ਸਥਾਨਾਂ 'ਤੇ ਰਹੇ ਵਿਦਿਆਰਥੀਆਂ ਨੂੰ ਸਕੂਲ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਵਲੋਂ ਮੈਡਲ ਤੇ ਟਰਾਫ਼ੀਆਂ ਦੇ ਉਨ੍ਹਾਂ ਦੇ ਮਾਪਿਆਂ ਦੀ ਮੌਜੂਦਗੀ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਗਮ ਵਿਚ ਮੌਜੂਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਕੂਲ ਇੱਕ ਅਜਿਹਾ ਸਕੂਲ ਜਿਸ ਵਿਚ ਵਿਦਿਆਰਥੀਆਂ ਨੂੰ ਉੱਚ ਮਿਆਰੀ ਵਿੱਦਿਆ ਦੇ ਕੇ ਜਿੱਥੇ ਸਮੇਂ ਦਾ ਹਾਣੀ ਬਣਾਇਆ ਜਾਂਦਾ ਹੈ ਉੱਥੇ ਹੀ ਧਾਰਮਿਕ ਤੌਰ 'ਤੇ ਵੀ ਉਨ੍ਹਾਂ ਨੂੰ ਪਰਪੱਕ ਕੀਤਾ ਜਾਂਦਾ ਹੈ ਅਤੇ ਇਸ ਸਕੂਲ ਵਿਚ ਵਿੱਦਿਆ ਹਾਸਿਲ ਕਰਕੇ ਬਹੁਤ ਸਾਰੇ ਵਿਦਿਆਰਥੀ ਸਰਕਾਰੀ ਤੇ ਗੈਰ ਸਰਕਾਰੀ ਵਿਭਾਗਾਂ ਵਿਚ ਸੇਵਾਵਾਂ ਨਿਭਾ ਕੇ ਪਾਤੜਾਂ ਇਲਾਕੇ ਦਾ ਨਾਲ ਰੌਸ਼ਨ ਕਰ ਰਹੇ ਹਨ | ਪਿ੍ੰਸੀਪਲ ਗੁਰਪੀ੍ਰਤ ਕੌਰ ਨੇ ਕਿਹਾ ਕਿ ਇਸ ਸਕੂਲ ਵਿਚ ਪੜਦੇ ਵਿਦਿਆਰਥੀਆਂ ਦੇ ਨਤੀਜੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਸ਼ਾਨਦਾਰ ਰਹੇ ਹਨ ਤੇ ਬਹੁਤ ਸਾਰੇ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਹਨ | ਉਨ੍ਹਾਂ ਕਿਹਾ ਕਿ ਸਕੂਲ ਵਿਚ ਇਸ ਵਾਰ ਪਲੇਅ ਵੇਅ ਕਲਾਸਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ ਜਿਸ ਵਿਚ ਤਿੰਨ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦਾਖਲਾ ਦੇ ਖੇਡਾਂ ਦੇ ਮਾਧਿਅਮ ਰਾਹੀਂ ਪ੍ਰੈਕਟੀਕਲ ਤੌਰ 'ਤੇ ਪੜਾਇਆ ਜਾਵੇਗਾ ਅਤੇ ਵਿਦਿਆਰਥੀਆਂ ਦੀ ਰੁਚੀ ਲਈ ਹਰ ਤਰਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ | ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਂਪਿਆਂ ਵਲੋਂ ਸਕੂਲ ਦੇ ਵਧੀਆਂ ਨਤੀਜਿਆਂ ਲਈ ਖੁਸੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ, ਉੱਪ ਚੇਅਰਮੈਨ ਗੁਰਬਚਨ ਸਿੰਘ ਮਾਨ, ਸਕੂਲ ਮੈਨੇਜਰ ਗੁਰਪਿੰਦਰ ਸਿੰਘ ਕਾਲੇਕਾ, ਕਰਨੈਲ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਭੋਲਾ, ਅਮਰਜੀਤ ਸਿੰਘ ਕਾਲੇਕਾ, ਲਾਭ ਸਿੰਘ, ਦਰਸ਼ਨ ਸਿੰਘ ਕਾਲੇਕਾ, ਨਰਿੰਦਰਪਾਲ ਸਿੰਘ ਬਜਾਜ, ਗੁਰਦਰਸ਼ਨ ਸਿੰਘ, ਬੰਟੀ ਗਿੱਲ, ਜੋਗਿੰਦਰ ਸਿੰਘ ਭੁੱਲਰ, ਸੁਖਦੇਵ ਸਿੰਘ ਫੌਜੀ, ਮਾਸਟਰ ਜਰਨੈਲ ਸਿੰਘ, ਮੈਨੇਜਰ ਗੁਰਵਿੰਦਰ ਸਿੰਘ ਅਤੇ ਸੁਪਰਡੈਂਟ ਗੁਰਬਾਝ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਨਾਭਾ 'ਚ ਪੁਲਿਸ ਵਲੋਂ ਸਖ਼ਤ ਨਾਕਾਬੰਦੀ ਅਗਲੀ ਖ਼ਬਰ ਅੰਮਿ੍ਤ ਸੰਚਾਰ ਮੌਕੇ 25 ਪ੍ਰਾਣੀ ਗੁਰੂ ਵਾਲੇ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।