25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜਸਦੇਵ ਸਿੰਘ ਸੰਧੂ ਕਾਲਜ ਵਿਖੇ 23ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ

ਅਜੀਤ ਡੈਸਕ 28-03-2026
ਬਹਾਦਰਗੜ੍ਹ, 27 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ ਐਜੂਕੇਸ਼ਨ ਅਤੇ ਡਿਗਰੀ ਕਾਲਜ ਵਿਖੇ 23ਵੀਂ ਸਲਾਨਾ ਅਥਲੈਟਿਕ ਮੀਟ ਕਾਲਜ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਸਕੱਤਰ ਮੈਡਮ ਅਨੂਪਿੰਦਰ ਕੌਰ ਸੰਧੂ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਕਰਵਾਈ ਗਈ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਨ.ਐਸ.ਐਸ. ਦੇ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ |ਕਾਰਜਕ੍ਰਮ ਦੀ ਸ਼ੁਰੂਆਤ ਮਾਰਚ ਪਾਸਟ ਨਾਲ ਹੋਈ, ਜਿਸ ਵਿਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਬੇਹੱਦ ਅਨੁਸ਼ਾਸਨ ਅਤੇ ਜੋਸ਼ ਨਾਲ ਭਾਗ ਲਿਆ | ਇਸ ਤੋਂ ਬਾਅਦ ਸਰਤਾਜ ਸਿੰਘ ਸੰਧੂ ਅਤੇ ਮੈਡਮ ਦਲਰੀਨ ਕੌਰ ਸੰਧੂ ਵੱਲੋਂ ਗੁਬਾਰੇ ਉਡਾ ਕੇ ਅਥਲੈਟਿਕ ਮੀਟ ਦਾ ਉਦਘਾਟਨ ਕੀਤਾ ਗਿਆ | ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾ ਕੇ ਖੇਡਾਂ ਦਾ ਆਗਾਜ਼ ਕੀਤਾ ਗਿਆ ਅਤੇ ਖਿਡਾਰੀਆਂ ਵੱਲੋਂ ਖੇਡਾਂ ਦੀ ਸ਼ਪਥ ਵੀ ਲਈ ਗਈ | ਕਾਲਜ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਪਹੁੰਚੀਆਂ ਸ਼ਖਸੀਅਤਾਂ ਨੂੰ ਜੀ ਆਇਆਂ ਆਖਿਆ | ਇਸ ਦੌਰਾਨ ਵਿਦਿਆਰਥੀਆਂ ਨੇ ਦੌੜਾਂ, ਲੰਬੀ ਛਾਲ, ਗੋਲਾ ਫੈਂਕ, ਰੀਲੇ ਰੇਸ ਸਮੇਤ ਹੋਰ ਖੇਡ ਮੁਕਾਬਲਿਆਂ ਵਿਚ ਭਰਪੂਰ ਹਿੱਸਾ ਲਿਆ ਅਤੇ ਆਪਣੀ ਕਾਬਲਿਯਤ ਦਾ ਪ੍ਰਦਰਸ਼ਨ ਕੀਤਾ | ਮੈਦਾਨ ਵਿੱਚ ਖਿਡਾਰੀਆਂ ਦਾ ਜੋਸ਼ ਅਤੇ ਉਤਸ਼ਾਹ ਦੇਖਣਯੋਗ ਸੀ | ਮੁੱਖ ਮਹਿਮਾਨ ਅਨਹਦ ਸਿੰਘ ਗਿੱਲ ਨੇ ਕਿਹਾ ਕਿ ਖੇਡਾਂ ਜੀਵਨ ਦਾ ਅਟੁੱਟ ਹਿੱਸਾ ਹਨ ਅਤੇ ਇਹ ਸਾਨੂੰ ਅਨੁਸ਼ਾਸਨ, ਸਹਿਯੋਗ ਅਤੇ ਨੇਤਿ੍ਤਵ ਦੇ ਗੁਣ ਸਿਖਾਉਂਦੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਾਲਜ ਪ੍ਰਬੰਧਕਾਂ ਦੇ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ | ਅੰਤ ਵਿਚ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਸਟਾਫ ਅਤੇ ਵਿਦਿਆਰਥੀਆਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ | ਇਹ ਅਥਲੈਟਿਕ ਮੀਟ ਵਿਦਿਆਰਥੀਆਂ ਲਈ ਯਾਦਗਾਰ ਸਾਬਤ ਹੋਈ | ਇਸ ਮੌਕੇ ਸਕੂਲ ਪਿ੍ੰਸੀਪਲ ਚਰਨਜੀਤ ਕੌਰ, ਪੁਸ਼ਪਿੰਦਰ ਸਿੰਘ ਮਿੱਕੀ, ਮੈਡਮ ਪਰਮਿੰਦਰ ਕੌਰ ਪ੍ਰੋ. ਹਰਵਿੰਦਰ ਸਿੰਘ ਪ੍ਰੋਗਰਾਮ ਅਫ਼ਸਰ, ਪ੍ਰੋ. ਰਿੱਕੂ ਡੇਹਰਾ, ਰਿੱਤੂ ਅਰੋੜਾ, ਪ੍ਰੋ. ਸੋਨੀਆ ਮਦਾਨ, ਡਾ. ਜੀਵਨਜੋਤ ਕੌਰ, ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਸਤਵੰਤ ਕੌਰ, ਪ੍ਰੋ. ਸਾਕਸ਼ੀ ਰਾਵਤ, ਪ੍ਰੋ. ਸੁਖਦੀਪ ਕੌਰ, ਪ੍ਰੋ. ਗੁਰਜੰਟ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਦਪਿੰਦਰ ਸਿੰਘ, ਹਰਵਿੰਦਰ ਸਿੰਘ ਦਫ਼ਤਰ ਇੰਚਾਰਜ, ਧਰਮਬੀਰ ਮਹਿਰਾ, ਖੁਸ਼ਤਬੀਅਤ ਕੌਰ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ ਮੌਜੂਦ ਸੀ |
ਪਿਛਲੀ ਖ਼ਬਰ ਪਾਤੜਾਂ ਦੀ ਆੜ੍ਹਤੀ ਐਸੋਸੀਏਸ਼ਨ ਦੀ ਚੋਣ ਵਾਸਤੇ ਨਹੀਂ ਬਣੀ ਸਹਿਮਤੀ, ਦੋਵਾਂ ਧੜਿਆਂ ਨੇ ਆਪੋ-ਆਪਣੇ ਚੁਣੇ ਪ੍ਰਧਾਨ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸੰਜੀਦਾ ਹੋਵੇ ਸਰਕਾਰ- ਪ੍ਰੋ. ਬਡੂੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।