ਭਾਦਸੋਂ, 29 ਮਾਰਚ (ਪ੍ਰਦੀਪ ਦੰਦਰਾਲਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਵਿਖੇ ਨਾਨ ਬੋਰਡ ਜਮਾਤਾਂ ਦਾ ਸਲਾਨਾ ਨਤੀਜਾ ਅਤੇ ਇਨਾਮ ਵੰਡ ਸਮਾਰੋਹ ਮੇਰਾ ਸਕੂਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਦੇ ਅਧੀਨ ਛੇਵੀਂ, ਸੱਤਵੀਂ, ਨੌਵੀਂ ਤੇ ਗਿਆਰ੍ਹਵੀਂ ਆਰਟਸ ਅਤੇ ਸਾਇੰਸ ਜਮਾਤਾਂ 'ਚੋਂ ਪਹਿਲੀ ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਦੇਵੀ ਦਿਆਲ ਰਿਟਾ. ਪਿ੍ੰਸੀਪਲ ਦਾ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਇਸ ਤੋਂ ਇਲਾਵਾ ਗੁਰਮੀਤ ਸਿੰਘ ਨੌਹਰਾ, ਰਵਿੰਦਰ ਸਿੰਘ ਢੀਂਡਸਾ, ਹਰਪ੍ਰੀਤ ਸਿੰਘ ਢੀਂਡਸਾ, ਰਣਜੀਤ ਸਿੰਘ ਕਾਲਾ, ਜੋਧ ਸਿੰਘ ਢੀਂਡਸਾ, ਸੰਦੀਪ ਸਿੰਘ ਸਰਪੰਚ, ਤਰਲੋਚਨ ਸਿੰਘ ਕੈਂਪਸ ਮੈਨੇਜਰ ਨੂੰ ਵੀ ਸਨਮਾਨਿਤ ਕੀਤਾ | ਸੁਸਾਇਟੀ ਨੂੰ ਸਕੂਲ ਦੇ ਲੈਕ. ਪਰਮਜੀਤ ਕੌਰ, ਲੈਕ. ਜਗਦੀਪ ਕੌਰ ਤੇ ਲੈਕ. ਸੁਖਵਿੰਦਰ ਸਿੰਘ ਵਲੋਂ ਮਹੀਨਾਵਾਰ ਵਿੱਤੀ ਸਹਿਯੋਗ ਕੀਤਾ ਗਿਆ | ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਅਤੇ ਸਲਾਨਾ ਪ੍ਰਗਤੀ ਰਿਪੋਰਟ ਸਾਂਝੀ ਕੀਤੀ | ਅਖੀਰ ਵਿਚ ਸਕੂਲ ਇੰਚਾਰਜ ਦਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਆ | ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੰਦੇ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਦਿਨੇਸ਼ ਕੁਮਾਰ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਚੇਅਰਮੈਨ ਜਸਪ੍ਰੀਤ ਸਿੰਘ, ਸਰਪੰਚ ਸੰਦੀਪ ਸਿੰਘ, ਸਕੂਲ ਦੇ ਇੰਚਾਰਜ ਦਲਜੀਤ ਕੌਰ ਲੈਕ. ਕੈਮਿਸਟਰੀ, ਸੁਸਾਇਟੀ ਅਹੁਦੇਦਾਰ, ਮੈਨੇਜਮੈਂਟ ਕਮੇਟੀ ਮੈਂਬਰ ਅਤੇ ਸਮੂਹ ਪੰਚਾਇਤ ਮੈਂਬਰ, ਸਕੂਲ ਦਾ ਸਮੁੱਚਾ ਸਟਾਫ਼ ਤੇ ਵੱਡੀ ਗਿਣਤੀ 'ਚ ਮਾਪੇ ਹਾਜ਼ਰ ਸਨ |