31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਰਵਾਇਤੀ ਰੁੱਖਾਂ ਸੰਬੰਧੀ ਬੀਜ ਪ੍ਰਦਰਸ਼ਨੀ ਅਤੇ ਭਾਸ਼ਣ ਕਰਵਾਇਆ

ਅਜੀਤ ਡੈਸਕ 30-03-2026
ਪਟਿਆਲਾ, 29 ਮਾਰਚ (ਗੁਰਵਿੰਦਰ ਸਿੰਘ ਔਲਖ)-ਸਥਾਨਕ ਗੌਰਮਿੰਟ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਦੀ ਅਗਵਾਈ ਹੇਠ ਈਕੋ ਕਲੱਬ, ਯੂਥ ਸਰਵਿਸਿਜ਼ ਅਤੇ ਐਨ.ਐੱਸ.ਐੱਸ. ਵਿਭਾਗ ਵਲੋਂ ਰਾਉਂਡ ਗਲਾਸ ਫਾੳਾੂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਰਿਵਾਇਤੀ ਰੁੱਖ ਵਿਸ਼ੇ 'ਤੇ ਬੀਜ ਪ੍ਰਦਰਸ਼ਨੀ ਅਤੇ ਐਕਸਟੈਨਸ਼ਨ ਲੈਕਚਰ ਲਗਾਇਆ ਗਿਆ | ਇਸ ਮੌਕੇ ਡਾ. ਰਜਨੀਸ਼ ਵਰਮਾ ਪ੍ਰੋਜੈਕਟ ਮੈਨੇਜਰ, ਪਲਾਂਟੇਸ਼ਨ ਅਤੇ ਸੋਲਿਡ ਵੇਸਟ ਮੈਨੇਜਮੈਂਟ, ਰੋਮਨਪ੍ਰੀਤ ਸਿੰਘ ਡਿਪਟੀ ਲੀਡ ਨਰਸਰੀ ਡਿਪਾਰਟਮੈਂਟ, ਭਰਪੂਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਰਾਉਂਡ ਗਲਾਸ ਫਾਊਾਡੇਸ਼ਨ, ਮਲਕੀਤ ਸਿੰਘ ਮਾਨ ਅਸਿਸਟੈਂਟ ਡਾਇਰੈਕਟਰ, ਯੂਥ ਸਰਵਿਸਿਜ਼ ਪੰਜਾਬ, ਅਮਰਿੰਦਰ ਸਿੰਘ ਫੋਰੈਸਟ ਗਾਰਡ, ਸੁਰਿੰਦਰ ਸਿੰਘ ਬੀ.ਡੀ.ਪੀ.ਓ. ਦਫ਼ਤਰ ਤੋਂ ਮਨਰੇਗਾ ਸੈਕਟਰੀ ਅਤੇ ਰਣਜੀਤ ਸਿੰਘ ਸਮਾਜ ਸੇਵੀ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ, ਆਈ.ਟੀ.ਆਈ. ਪਟਿਆਲਾ ਅਤੇ ਨਿਊ ਪਾਵਰ ਹਾਊਸ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ | ਪ੍ਰੋਗਰਾਮ ਦੌਰਾਨ ਡਾ. ਰਜਨੀਸ਼ ਵਰਮਾ ਨੇ ਪੀ.ਪੀ.ਟੀ. ਰਾਹੀਂ ਅਲੋਪ ਹੋ ਰਹੇ ਵਿਰਾਸਤੀ ਰੁੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਵਿਦਿਆਰਥੀਆਂ ਨੂੰ ਇਨ੍ਹਾਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ | ਰੋਮਨਪ੍ਰੀਤ ਸਿੰਘ ਵਲੋਂ ਬੀਜ ਪ੍ਰਦਰਸ਼ਨੀ ਵਿਚ ਰੱਖੇ ਗਏ ਵਿਰਾਸਤੀ ਰੁੱਖਾਂ ਦੇ ਬੀਜਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਪੌਦੇ ਵੀ ਵੰਡੇ ਗਏ | ਇਸ ਮੌਕੇ ਰਾਉਂਡ ਗਲਾਸ ਫਾਊਾਡੇਸ਼ਨ ਵਲੋਂ ਇਸ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਕਾਲਜ ਦੇ ਈਕੋ ਕਲੱਬ ਦੇ ਇੰਚਾਰਜ ਡਾ. ਯੋਗਿਤਾ ਸਾਰਵਾਲ ਅਤੇ ਡਾ. ਚੇਤਨ ਸ਼ਰਮਾ, ਯੂਥ ਸਰਵਿਸਿਜ਼ ਦੇ ਇੰਚਾਰਜ ਅਸਿਸਟੈਂਟ ਪ੍ਰੋ. ਨਵਨੀਤ ਕੌਰ ਜੇਜੀ ਅਤੇ ਐਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਅਸਿਸਟੈਂਟ ਪ੍ਰੋ. ਜਗਦੇਵ ਸਿੰਘ ਅਤੇ ਅਸਿਸਟੈਂਟ ਪ੍ਰੋ. ਮੂਰਤੀ ਕੌਰ ਵਲੋਂ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ | ਇਸ ਪ੍ਰੋਗਰਾਮ ਵਿਚ ਕਾਲਜ ਦੇ ਸਮੂਹ ਸਟਾਫ਼ ਅਤੇ ਲਗਭਗ ਸਾਢੇ ਤਿੰਨ ਸੌ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਐਨ.ਐੱਸ.ਐੱਸ. ਵਲੰਟੀਅਰਾਂ ਵਲੋਂ ਕਾਲਜ ਕੈਂਪਸ ਵਿਚ ਸਫ਼ਾਈ ਮੁਹਿੰਮ ਵੀ ਚਲਾਈ ਗਈ | ਅੰਤ ਵਿਚ ਡਾ. ਯੋਗਿਤਾ ਸਾਰਵਾਲ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਸਵ. ਲਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।