31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਟਿਵਾਣਾ ਦੀ ਜਨ ਸੰਪਰਕ ਮੁਹਿੰਮ ਨੂੰ ਪਿੰਡ-ਪਿੰਡ ਮਿਲ ਰਿਹੈ ਭਰਵਾਂ ਹੁੰਗਾਰਾ

ਅਜੀਤ ਡੈਸਕ 30-03-2026
ਸਮਾਣਾ, 29 ਮਾਰਚ (ਸਾਹਿਬ ਸਿੰਘ)-ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਨਿੱਜੀ ਸਹਾਇਕ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਨੇ ਭਗਵੰਤ ਸਿੰਘ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਸਫ਼ਰ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਜਨ ਸੰਪਰਕ ਮੁਹਿੰਮ 'ਸੰਵਾਦ' ਅਧੀਨ ਹਲਕਾ ਸਮਾਣਾ ਤੋਂ ਪਿੰਡ ਫ਼ਤਿਹਗੜ੍ਹ ਛੰਨਾ ਪਹੁੰਚ ਕੇ ਲੋਕਾਂ ਨਾਲ ਖੁੱਲ੍ਹੀ ਵਿਚਾਰ-ਚਰਚਾ ਕੀਤੀ | ਸ. ਟਿਵਾਣਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿਚ ਲੋਕ ਭਲਾਈ ਯੋਜਨਾਵਾਂ ਨੂੰ ਨਵੀਂ ਉਚਾਈਆਂ ਬਖ਼ਸ਼ੀਆਂ ਹਨ | ਉਨ੍ਹਾਂ ਨੇ ਘਰ-ਘਰ ਰੋਜ਼ਗਾਰ, ਮੁਫ਼ਤ ਵਿੱਦਿਆ, ਸਿਹਤ ਸਹੂਲਤਾਂ, ਬਿਜਲੀ ਤੇ ਪਾਣੀ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ | ਲੋਕਾਂ ਨੇ ਵੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ਲਾਭ ਉਠਾਉਣ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਆਉਣ ਵਾਲੀਆਂ ਸਕੀਮਾਂ ਬਾਰੇ ਸੁਝਾਅ ਦਿੱਤੇ |
ਸ. ਟਿਵਾਣਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਚਾਰ ਸਾਲਾਂ ਵਿਚ ਲੋਕਾਂ ਦੀਆਂ ਮੁਸ਼ਕਲਾਂ ਨੂੰ ਆਪਣੀਆਂ ਮੁਸ਼ਕਲਾਂ ਬਣਾ ਲਿਆ ਹੈ | ਇਸ 'ਸੰਵਾਦ' ਮੁਹਿੰਮ ਰਾਹੀਂ ਅਸੀਂ ਹਰ ਪਿੰਡ ਤੱਕ ਪਹੁੰਚ ਰਹੇ ਹਾਂ ਤਾਂ ਜੋ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦੀ ਪੂਰੀ ਜਾਣਕਾਰੀ ਪਹੁੰਚ ਸਕੇ | ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਵਾਲੇ ਬੀਮਾ ਕਾਰਡ ਬਣਾਉਣ ਲਈ ਪਿੰਡਾਂ ਤੇ ਸ਼ਹਿਰਾਂ ਵਿਚ ਕੈਂਪ ਲਗਾਏ ਜਾ ਰਹੇ ਹਨ | ਪਿੰਡ ਦੇ ਲੋਕਾਂ ਨੇ ਟਿਵਾਣਾ ਦਾ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ |
ਪਿਛਲੀ ਖ਼ਬਰ ਸ਼ਾਨਦਾਰ 4 ਸਾਲ ਭਗਵੰਤ ਮਾਨ ਸਰਕਾਰ ਨਾਲ ਮੁਹਿੰਮ ਤਹਿਤ ਟਿਵਾਣਾ ਨੇ ਲੋਕਾਂ ਨਾਲ ਰਚਾਇਆ ਸੰਵਾਦ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਸਵ. ਲਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।