01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪੀ.ਯੂ. ਗੈਰ ਅਧਿਆਪਨ ਸੰਘ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਸਿੰਘ ਗੋਪਾਲਪੁਰੀ | ਅਜੀਤ ਤਸਵੀਰ <br/> 30-03-2026
ਪਟਿਆਲਾ, 29 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਸੰਘ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਵਲੋਂ ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਸੰਘ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਗੋਪਾਲਪੁਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਤਰੱਕੀ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਦਿਲੋਂ ਸਰਾਹਨਾ ਕਰਦਿਆਂ ਮੁਬਾਰਕਬਾਦ ਦਿੱਤੀ | ਮੀਟਿੰਗ ਦੌਰਾਨ ਗੁਰਜੀਤ ਸਿੰਘ ਗੋਪਾਲਪੁਰੀ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਕਈ ਗੰਭੀਰ ਮਸਲੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਗਏ | ਗੁਰਜੀਤ ਸਿੰਘ ਗੋਪਾਲਪੁਰੀ ਨੇ ਦੱਸਿਆ ਕਿ ਉਨ੍ਹਾਂ ਨੇ ਖ਼ਾਸ ਤੌਰ 'ਤੇ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ, ਪ੍ਰਸਾਸਨਿਕ ਪੱਧਰ 'ਤੇ ਹੋ ਰਹੀਆਂ ਬੇਨਿਯਮੀਆਂ ਅਤੇ ਹੋਰ ਸੰਬੰਧਿਤ ਮੁੱਦਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਾਰੇ ਮਸਲਿਆਂ ਦਾ ਜਲਦ ਤੋਂ ਜਲਦ ਯੋਗ ਹੱਲ ਕੀਤਾ ਜਾਵੇਗਾ | ਇਸ ਮੌਕੇ ਗੁਰਜੀਤ ਸਿੰਘ ਗੋਪਾਲਪੁਰੀ ਨੇ ਆਸ ਜਤਾਈ ਕਿ ਮੁੱਖ ਮੰਤਰੀ ਦੀ ਦਖ਼ਲਅੰਦਾਜ਼ੀ ਨਾਲ ਪੰਜਾਬੀ ਯੂਨੀਵਰਸਿਟੀ ਦੇ ਮਸਲੇ ਜਲਦੀ ਹੀ ਸੁਲਝਾਏ ਜਾਣਗੇ ਅਤੇ ਕਰਮਚਾਰੀਆਂ ਨੂੰ
ਪਿਛਲੀ ਖ਼ਬਰ 34 ਲੱਖ ਤੋਂ ਵਧ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਿੱਧੂ ਹਸਪਤਾਲ ਦੋਰਾਹਾ ਵਲੋਂ ਖੰਡੂਏ ਤੇ ਤਾਲੂਏ ਦੇ ਮੁਫ਼ਤ ਆਪ੍ਰੇਸ਼ਨ ਨਿਰੰਤਰ ਜਾਰੀ- ਡਾਕਟਰ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।