ਪਟਿਆਲਾ, 29 ਮਾਰਚ (ਗੁਰਵਿੰਦਰ ਸਿੰਘ ਔਲਖ)-ਥਾਣਾ ਸਾਈਬਰ ਕ੍ਰਾਈਮ ਵਲੋਂ 34 ਲੱਖ ਤੋਂ ਵਧ ਠੱਗੀ ਮਾਰਨ ਵਾਲੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀ ਵਲੋਂ ਉਸ ਨਾਲ ਸੰਪਰਕ ਕਰ ਕੇ ਉਸ ਦੇ ਲੜਕੇ ਨੂੰ ਅਗਵਾ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸੰਬੰਧੀ ਝੂਠ ਬੋਲ ਕੇ ਉਸ ਕੋਲੋਂ 34 ਲੱਖ 61 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ |