ਨਾਭਾ, 29 ਮਾਰਚ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪਾਰਟੀ ਪ੍ਰਤੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਗਿਆ ਹੈ, ਜਿਸ ਤਹਿਤ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨੂੰ ਇਕ ਹੋਰ ਨਵੀਂ ਜਿੰਮੇਵਾਰੀ ਦਿੱਤੀ ਗਈ ਹੈ | ਤੇਜਿੰਦਰ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਵਲੋਂ ਪੰਜਾਬ ਯੂਥ ਵਿੰਗ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਤੇਜਿੰਦਰ ਸਿੰਘ ਖਹਿਰਾ ਦੇ ਸੂਬਾ ਯੂਥ ਉਪ ਪ੍ਰਧਾਨ ਦੀ ਖ਼ਬਰ ਮਿਲਦਿਆਂ ਹੀ ਨਾਭਾ ਹਲਕੇ ਦੇ ਪਾਰਟੀ ਵਰਕਰਾਂ 'ਚ ਖੁਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ | ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਤੇਜਿੰਦਰ ਸਿੰਘ ਖਹਿਰਾ ਨੂੰ ਸੂਬਾ ਉਪ ਪ੍ਰਧਾਨ ਬਣਨ ਦੀ ਵਧਾਈ ਦਿੱਤੀ ਗਈ ਅਤੇ ਮੂੰਹ ਮਿੱਠਾ ਕਰਵਾਇਆ ਗਿਆ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾ ਹੀ ਜੋ ਵਿਅਕਤੀ ਪਾਰਟੀ ਲਈ ਮਿਹਨਤ ਕਰਦੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ 'ਚ ਵੱਡਾ ਯੋਗਦਾਨ ਪਾਉਂਦੇ ਹਨ, ਪਾਰਟੀ ਨੇ ਉਨ੍ਹਾਂ ਨੂੰ ਹਮੇਸ਼ਾ ਹੀ ਮਾਨ ਸਤਿਕਾਰ ਬਖ਼ਸ਼ਿਆ ਹੈ | ਨਵ-ਨਿਯੁਕਤ ਸੂਬਾ ਉਪ ਪ੍ਰਧਾਨ ਯੂਥ ਵਿੰਗ 'ਆਪ' ਤੇਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਖ਼ਾਸ ਕਰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ ਸਿਸੋਦੀਆ, ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਪਾਰਟੀ ਵਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਆ ਉਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |