ਨਾਭਾ, 29 ਮਾਰਚ (ਕਰਮਜੀਤ ਸਿੰਘ)-ਸਥਾਨਕ ਪ੍ਰੀਤ ਵਿਹਾਰ ਵੈੱਲਫੇਅਰ ਸੋਸਾਇਟੀ ਦੀ ਇਕ ਵਿਸ਼ੇਸ਼ ਬੈਠਕ ਸੁਸਾਇਟੀ ਦੇ ਪ੍ਰਧਾਨ ਸੀਨੀਅਰ ਕਾਂਗਰਸੀ ਆਗੂ ਅਤੇ ਨਾਭਾ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ 'ਚ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਸੋਸਾਇਟੀ ਦੇ ਪ੍ਰਧਾਨ ਅਸ਼ੋਕ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਾਲ ਸਿੰਘ ਨੇ ਸਾਰੀ ਜ਼ਿੰਦਗੀ ਕਾਂਗਰਸ ਪਾਰਟੀ ਦੇ ਲੇਖੇ ਲਾਈ ਅਤੇ ਵੱਡੇ ਅਹੁਦਿਆਂ 'ਤੇ ਵੀ ਰਹੇ ਪ੍ਰੰਤੂ ਉਨ੍ਹਾਂ ਕਾਂਗਰਸ ਪਾਰਟੀ ਦਾ ਕਦੇ ਵੀ ਪੱਲਾ ਨਹੀਂ ਛੱਡਿਆ | ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਪਾਰਟੀ ਦੇ ਸਤਿਕਾਰਤ ਆਗੂ ਨੂੰ ਸ਼ਰਧਾ ਦੇ ਫੁਲ ਭੇਟ ਕਰਦੇ ਹਾਂ ਤੇ ਸਾਡੇ ਮੌਜੂਦਾ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਉਨ੍ਹਾਂ ਵਾਂਗ ਹੀ ਪਾਰਟੀ ਨੂੰ ਸਮਰਪਿਤ ਹੋਣਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਸਨੇਹ ਲਤਾ, ਡਾ. ਬਿੰਦਰ ਸਿੰਘ, ਤਰਸੇਮ ਲਾਲ ਸਿੰਗਲਾ ਆਦਿ ਹਾਜ਼ਰ ਸਨ |