ਭਾਦਸੋਂ, 29 ਮਾਰਚ (ਪ੍ਰਦੀਪ ਦੰਦਰਾਲਾ)-ਪੰਜਾਬ ਦੀ ਸਿਆਸਤ 'ਚ ਲੰਮਾ ਸਮਾਂ ਮੰਤਰੀ ਰਹੇ ਲਾਲ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਅਤੇ ਸੀਨੀਅਰ ਕਾਂਗਰਸੀ ਲਾਲ ਸਿੰਘ ਟੌਹੜਾ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਕਾਂਗਰਸ ਪਾਰਟੀ ਨੂੰ ਬਹੁਤ ਘਾਟਾ ਪਿਆ ਹੈ, ਜੋ ਕਿਸੇ ਕੀਮਤ 'ਤੇ ਪੂਰਾ ਨਹੀਂ ਹੋ ਸਕਦਾ | ਉਨ੍ਹਾਂ ਆਖਿਆ ਕਿ ਲਾਲ ਸਿੰਘ ਨੇ ਸੂਬੇ ਦੀ ਸੇਵਾ ਕਰਨ 'ਚ ਵੱਡਾ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਸਾਬਕਾ ਵਿਧਾਇਕ ਰਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ |