01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪੀ.ਯੂ. ਗੈਰ ਅਧਿਆਪਨ ਸੰਘ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਅਜੀਤ ਡੈਸਕ 30-03-2026
ਪਟਿਆਲਾ, 29 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਸੰਘ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਵਲੋਂ ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਸੰਘ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਗੋਪਾਲਪੁਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਤਰੱਕੀ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਦਿਲੋਂ ਸਰਾਹਨਾ ਕਰਦਿਆਂ ਮੁਬਾਰਕਬਾਦ ਦਿੱਤੀ | ਮੀਟਿੰਗ ਦੌਰਾਨ ਗੁਰਜੀਤ ਸਿੰਘ ਗੋਪਾਲਪੁਰੀ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਕਈ ਗੰਭੀਰ ਮਸਲੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਗਏ | ਗੁਰਜੀਤ ਸਿੰਘ ਗੋਪਾਲਪੁਰੀ ਨੇ ਦੱਸਿਆ ਕਿ ਉਨ੍ਹਾਂ ਨੇ ਖ਼ਾਸ ਤੌਰ 'ਤੇ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ, ਪ੍ਰਸਾਸਨਿਕ ਪੱਧਰ 'ਤੇ ਹੋ ਰਹੀਆਂ ਬੇਨਿਯਮੀਆਂ ਅਤੇ ਹੋਰ ਸੰਬੰਧਿਤ ਮੁੱਦਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਾਰੇ ਮਸਲਿਆਂ ਦਾ ਜਲਦ ਤੋਂ ਜਲਦ ਯੋਗ ਹੱਲ ਕੀਤਾ ਜਾਵੇਗਾ | ਇਸ ਮੌਕੇ ਗੁਰਜੀਤ ਸਿੰਘ ਗੋਪਾਲਪੁਰੀ ਨੇ ਆਸ ਜਤਾਈ ਕਿ ਮੁੱਖ ਮੰਤਰੀ ਦੀ ਦਖ਼ਲਅੰਦਾਜ਼ੀ ਨਾਲ ਪੰਜਾਬੀ ਯੂਨੀਵਰਸਿਟੀ ਦੇ ਮਸਲੇ ਜਲਦੀ ਹੀ ਸੁਲਝਾਏ ਜਾਣਗੇ ਅਤੇ ਕਰਮਚਾਰੀਆਂ ਨੂੰ
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਨਾਭਾ ਰੈਲੀ ਹੋਵੇਗੀ ਇਤਿਹਾਸਕ-ਸਾਬਕਾ ਚੇਅਰਮੈਨ ਬੀਬੀ ਰਾਮਗੜ੍ਹ ਅਗਲੀ ਖ਼ਬਰ ਸਾਬਕਾ ਮੰਤਰੀ ਲਾਲ ਸਿੰਘ ਦੇ ਦਿਹਾਂਤ ਤੇ ਖਨੌੜਾ ਅਤੇ ਟੌਹੜਾ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।