ਪਟਿਆਲਾ, 30 ਮਾਰਚ (ਮਨਦੀਪ ਸਿੰਘ ਖਰੌੜ)-ਹਲਕਾ ਸਨੌਰ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਮਾਗਮ 'ਚ ਸ਼ਾਮਲ ਹੋਣ ਜਾ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਦੂਧਨਸਾਧਾਂ ਲਾਗੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਨੂੰ ਸਿਹਤ ਮੰਤਰੀ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀ ਟੀਮ ਵਲੋਂ ਹਸਪਤਾਲ ਪਹੁੰਚਾਇਆ ਗਿਆ | ਇਸ ਸੰਬੰਧੀ ਡਾ. ਬਲਬੀਰ ਸਿੰਘ ਨੇ ਪੱਤਰਕਾਰਾਂ ਨੂੰ ਦਸਿਆ ਕਿ ਉਹ ਸਮਾਗਮ 'ਚ ਸ਼ਾਮਲ ਹੋਣ ਜਾ ਰਹੇ ਸੀ, ਇਸ ਦੌਰਾਨ ਉਨ੍ਹਾਂ ਸਾਹਮਣੇ ਇਕ ਹਾਦਸਾ ਵਾਪਰਿਆ ਹੋਇਆ ਸੀ | ਜਦੋਂ ਉਨ੍ਹਾਂ ਉੱਥੇ ਪਹੁੰਚ ਕੇ ਦੇਖਿਆ ਤਾਂ ਉਹ ਪੁਲਿਸ ਦਾ ਇਕ ਥਾਣੇਦਾਰ ਸੀ ਜਿਸ ਦਾ ਮੋਟਰਸਾਈਕਲ ਤੋਂ ਡਿੱਗਣ ਕਾਰਨ ਮੋਢਾ ਉਤਰ ਗਿਆ ਸੀ ਤੇ ਹੋਰ ਸੱਟਾਂ ਲੱਗੀਆਂ ਸੀ | ਉਨ੍ਹਾਂ ਦੀ ਗੱਡੀ 'ਚ ਪਈ ਮੁੱਢਲੀ ਸਹਾਇਤਾ ਕਿੱਟ ਤੋਂ ਉਨ੍ਹਾਂ ਉਕਤ ਥਾਣੇਦਾਰ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਆਪਣੇ ਸੁਰੱਖਿਆ ਵਾਹਨ ਨਾਲ ਪੀੜਤ ਨੂੰ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ 'ਚ ਦਾਖ਼ਲ ਕਰਵਾਇਆ | ਸਿਹਤ ਮੰਤਰੀ ਨੇ ਦਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਵਾਹਨ ਚਾਲਕਾਂ ਨੂੰ ਆਪਣੀ ਗੱਡੀ ਵਿਚ ਮੁੱਢਲੀ ਸਹਾਇਤਾ ਕਿੱਟ ਜ਼ਰੂਰ ਰੱਖਣੀ ਚਾਹੀਦੀ ਹੈ ਤਾਂ ਜੋ ਸੜਕ 'ਤੇ ਵਾਪਰੇ ਕਿਸੇ ਵੀ ਹਾਦਸੇ 'ਚ ਪੀੜਤਾਂ ਦੀ ਮਦਦ ਕੀਤੀ ਜਾਵੇ ਤੇ ਨਾਲ ਹੀ 112 ਐਂਬੂਲੈਂਸ 'ਤੇ ਫ਼ੋਨ ਕੀਤਾ ਜਾਵੇ ਤਾਂ ਜੋ ਪੀੜਤ ਨੂੰ ਸਮੇਂ ਸਿਰ ਹਸਪਤਾਲ ਵੀ