17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਯੂਨੀਵਰਸਿਟੀ ਕਾਲਜ ਮੀਰਾਂਪੁਰ, ਦੁੱਧਨਸਾਧਾਂ ਦੇ ਮੁੱਦੇ ਗ਼ਾਇਬ

ਅਜੀਤ ਡੈਸਕ 31-03-2026
ਭੁੱਨਰਹੇੜੀ, 30 ਮਾਰਚ (ਧਨਵੰਤ ਸਿੰਘ)-ਹਲਕਾ ਸਨੌਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੌਰੇ ਦੌਰਾਨ ਜਿੱਥੇ ਸਰਕਾਰ ਵਲੋਂ ਨਹਿਰੀ ਪਾਣੀ, ਸੜਕਾਂ ਅਤੇ ਪੀਣ ਵਾਲੇ ਪਾਣੀ ਵਰਗੇ ਮਸਲਿਆਂ 'ਤੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ, ਉੱਥੇ ਹੀ ਯੂਨੀਵਰਸਿਟੀ ਕਾਲਜ ਮੀਰਾਂਪੁਰ ਅਤੇ ਦੁੱਧਣਸਾਧਾਂ ਦੇ ਸਰਕਾਰੀ ਹਸਪਤਾਲ ਨਾਲ ਜੁੜੇ ਅਹਿਮ ਮੁੱਦੇ ਪੂਰੀ ਤਰ੍ਹਾਂ ਅਣਡਿੱਠੇ ਰਹੇ | ਇਨ੍ਹਾਂ ਬੁਨਿਆਦੀ ਮਸਲਿਆਂ ਦੇ ਹੱਲ ਲਈ ਇਲਾਕਾ ਨਿਵਾਸੀਆਂ ਨੂੰ ਕਾਫ਼ੀ ਸਮੇਂ ਤੋਂ ਉਮੀਦ ਸੀ ਕਿ ਮੁੱਖ ਮੰਤਰੀ ਦੇ ਦੌਰੇ ਦੌਰਾਨ ਕੋਈ ਢੁਕਵਾਂ ਐਲਾਨ ਜਾਂ ਫ਼ੈਸਲਾ ਕੀਤਾ ਜਾਵੇਗਾ, ਪਰ ਅਜਿਹਾ ਨਾ ਹੋਣ ਕਾਰਨ ਲੋਕਾਂ ਵਿਚ ਨਿਰਾਸ਼ਾ ਅਤੇ ਰੋਸ ਦਾ ਮਾਹੌਲ ਬਣ ਗਿਆ ਹੈ | ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਮੀਰਾਂਪੁਰ ਕਾਲਜ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਅਤੇ ਦੁੱਧਣਸਾਧਾਂ ਹਸਪਤਾਲ ਵਿਚ ਡਾਕਟਰਾਂ ਅਤੇ ਸਟਾਫ਼ ਦੀ ਘਾਟ ਲੰਮੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਇਸ ਦੇ ਨਾਲ ਹੀ ਦੌਰੇ ਤੋਂ ਇਕ ਦਿਨ ਪਹਿਲਾਂ ਇਲਾਕੇ ਦੀਆਂ ਸਮੱਸਿਆਵਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਨਤਕ ਕਰਨ ਵਾਲੇ ਲਹਿਲਾਂ ਪਿੰਡ ਦੇ ਸਰਪੰਚ ਨਰਿੰਦਰ ਸਿੰਘ ਲਹਿਲਾਂ ਨਾਲ ਜੁੜਿਆ ਮਾਮਲਾ ਵੀ ਚਰਚਾ ਵਿਚ ਰਿਹਾ | ਜਾਣਕਾਰੀ ਅਨੁਸਾਰ, ਰੈਲੀ ਤੋਂ ਪਹਿਲਾਂ ਸਵੇਰੇ ਹੀ ਪੁਲਿਸ ਵਲੋਂ ਉਨ੍ਹਾਂ ਨੂੰ ਘਰ ਤੋਂ ਚੌਕੀ ਲਿਜਾਇਆ ਗਿਆ | ਇਸ ਘਟਨਾ ਦੀ ਖ਼ਬਰ ਮਿਲਣ 'ਤੇ ਪਿੰਡ ਵਾਸੀ ਇਕੱਠੇ ਹੋ ਕੇ ਪੁਲਿਸ ਚੌਕੀ ਪਹੁੰਚ ਗਏ, ਜਿਸ ਨਾਲ ਮਾਹੌਲ ਤਣਾਅ ਭਰਪੂਰ ਬਣ ਗਿਆ | ਇਸ ਕਾਰਵਾਈ ਨੂੰ ਲੈ ਕੇ ਵੱਖ-ਵੱਖ ਸਿਆਸੀ ਅਤੇ ਸਮਾਜਿਕ ਆਗੂਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ | ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਡਰੋਲੀ, ਪਰਮਜੀਤ ਸਿੰਘ ਮਹਿਮੂਦਪੁਰ ਅਤੇ ਸੁਖਵੀਰ ਸਿੰਘ ਬਲਬੇੜਾ ਨੇ ਇਸ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਲੋਕਤੰਤਰ ਵਿਚ ਆਵਾਜ਼ ਉਠਾਉਣ ਵਾਲਿਆਂ ਨੂੰ ਇਸ ਤਰ੍ਹਾਂ ਦਬਾਉਣਾ ਠੀਕ ਨਹੀਂ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਲਾਕੇ ਦੇ ਅਸਲ ਤੇ ਜ਼ਰੂਰੀ ਮੁੱਦਿਆਂ ਵੱਲ ਧਿਆਨ ਦਿੱਤਾ ਜਾਵੇ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਮਿਲੇ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਕੀਤੇ ਪੁਖ਼ਤਾ ਇੰਤਜ਼ਾਮ - ਜਥੇਦਾਰ ਗੜ੍ਹੀ ਅਗਲੀ ਖ਼ਬਰ ਈਰਾਨ ਤੋਂ ਮਿਲੀ ਪਾਕਿ ਨੂੰ ਵੱਡੀ ਛੂਟ, 20 ਜਹਾਜ਼ਾਂ ਨੂੰ ਹੋਰਮੁਜ਼ ਜਲਡਮਰੂ 'ਚੋਂ ਲੰਘਣ ਦੀ ਦਿੱਤੀ ਇਜਾਜ਼ਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।