ਪਟਿਆਲਾ, 30 ਮਾਰਚ (ਅ.ਸ. ਆਹਲੂਵਾਲੀਆ)-ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ 'ਤੇ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਿਸਾਨਾਂ ਦੇ ਮਸਲੇ ਹੱਲ ਕੀਤੇ ਜਾਣਗੇ | ਪੰਜਾਬ ਵਿਚ ਖੇਤੀ ਮਹਿਰਾ ਕਿਸਾਨ ਨੇਤਾਵਾਂ ਅਤੇ ਬੁੱਧੀਜੀਵੀਆਂ ਦੀ ਇਕ ਕਮੇਟੀ ਬਣਾ ਕੇ ਖੇਤੀ ਨੀਤੀ ਤਿਆਰ ਕੀਤੀ ਜਾਵੇਗੀ ਅਤੇ ਹਰਿਆਣਾ ਦੀ ਤਰਜ਼ 'ਤੇ ਸਾਰੀਆ ਫ਼ਸਲਾਂ 'ਤੇ ਐਮ.ਐਸ.ਪੀ. ਦਿੱਤੀ ਜਾਵੇਗੀ | ਡਾ. ਤੇਜਾ ਨੇ ਕਿਹਾ ਕਿ ਕਿਸਾਨਾਂ ਨੂੰ ਬੇਮੌਸਮੀ ਬਰਸਾਤ ਮੰਡੀਆਂ 'ਚ ਫ਼ਸਲਾਂ ਦਾ ਟਾਈਮ 'ਤੇ ਨਾ ਚੁੱਕਣਾ,,ਸਮੇਂ ਸਿਰ ਖਾਦਾ ਦਾ ਨਾ ਮਿਲਣਾ ਅਤੇ ਘਟੀਆ ਬੀਜ ਆਦਿ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਕਾਰਨ ਕਿਸਾਨਾਂ ਨੂੰ ਘਾਟਾ ਪੈ ਰਿਹਾ ਹੈ ਅਤੇ ਉਹ ਖੁਦਕੁਸ਼ੀਆ ਕਰਨ ਲਈ ਮਜਬੂਰ ਹੋ ਰਹੇ ਹਨ | ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਮਸਲਿਆਂ ਦਾ ਹੱਲ ਕਰਨ ਲਈ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਉਣ 'ਚ ਮਦਦ ਕਰਨ |