17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਛੋਹ ਰਿਹਾ-ਮਿੰਟੂ, ਟਿਵਾਣਾ

ਅਜੀਤ ਡੈਸਕ 31-03-2026
ਸਮਾਣਾ, 30 ਮਾਰਚ (ਸਾਹਿਬ ਸਿੰਘ)-ਆਮ ਆਦਮੀ ਪਾਰਟੀ (ਆਪ) ਵਲੋਂ ਚੱਲ ਰਹੀ ਜਨ ਸੰਪਰਕ ਮੁਹਿੰਮ ਅਧੀਨ ਅੱਜ ਸਮਾਣਾ ਦੀ ਕਿ੍ਸ਼ਨਾ ਮਾਰਕੀਟ ਵਿਖੇ ਇਕ ਮਹੱਤਵਪੂਰਨ ਬੈਠਕ 'ਆਪ' ਦੇ ਸੀਨੀਅਰ ਆਗੂ ਗੋਪਾਲ ਕਿ੍ਸ਼ਨ ਗਰਗ ਦੀ ਅਗਵਾਈ ਵਿਚ ਕੀਤੀ ਗਈ ਜਿਸ ਨੂੰ 'ਆਪ' ਦੇ ਸੀਨੀਅਰ ਆਗੂ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਭਰਾ ਹਰਜਿੰਦਰ ਸਿੰਘ ਮਿੰਟੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਨੇ ਜਨਤਾ ਨਾਲ ਸੰਵਾਦ ਕੀਤਾ ਅਤੇ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਭਰਾ ਹਰਜਿੰਦਰ ਸਿੰਘ ਮਿੰਟੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਨੇ 'ਆਪ' ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਛੋਹ ਰਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਪਾਰਟੀ ਨਾਲ ਜੁੜ ਕੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਵਿਚ ਯੋਗਦਾਨ ਪਾਉਣ | ਬੈਠਕ ਵਿਚ ਹਾਜ਼ਰ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਅਤੇ ਆਗਾਮੀ ਚੋਣਾਂ ਵਿਚ 'ਆਪ' ਨੂੰ ਦਿ੍ੜ੍ਹਤਾ ਨਾਲ ਸਮਰਥਨ ਦੇਣ ਦੀ ਅਪੀਲ ਕੀਤੀ | ਗੋਪਾਲ ਕਿ੍ਸ਼ਨ ਗਰਗ ਨੇ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਪਾਰਟੀ ਲੋਕਾਂ ਦੀ ਸੇਵਾ ਲਈ ਹਾਜ਼ਰ ਹੈ ਅਤੇ ਜਨ ਸੰਪਰਕ ਮੁਹਿੰਮ ਰਾਹੀਂ ਹਰ ਘਰ ਤੱਕ ਪਹੁੰਚਣ ਦਾ ਟੀਚਾ ਹੈ | ਇਸ ਮੌਕੇ 'ਆਪ' ਵਰਕਰਾਂ ਅਤੇ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ |
ਪਿਛਲੀ ਖ਼ਬਰ ਐੱਸ.ਡੀ.ਓ. ਬਲਦੇਵ ਸਿੰਘ ਪਸਿਆਣਾ ਨੂੰ ਸੇਵਾਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਦੇ ਅਹੁਦੇਦਾਰ ਦੀ ਕੀਤੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।