17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦਾ ਆਮ ਇਜਲਾਸ

ਅਜੀਤ ਡੈਸਕ 31-03-2026
ਭੁੱੱਨਰਹੇੜੀ, 30 ਮਾਰਚ (ਧਨਵੰਤ ਸਿੰਘ)-ਪੰਜਾਬ ਸਰਕਾਰ ਖੇਤੀ ਬਾੜੀ ਵਿਕਾਸ ਬੈਂਕਾਂ ਨੂੰ ਕਰਜ਼ੇ ਦੀ ਸਹੂਲਤ ਜਾਰੀ ਕਰੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹੋਏ ਪਰਮਜੀਤ ਸਿੰਘ ਮਹਿਮੂਦਪੁਰ ਚੇਅਰਮੈਨ ਖੇਤੀ ਬਾੜੀ ਵਿਕਾਸ ਬੈਂਕ ਦੇਵੀਗੜ੍ਹ ਨੇ ਆਮ ਇਜਲਾਸ ਨੂੰ ਸੰਬੋਧਨ ਕਰਦਿਆਂ ਕਿਹਾ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਖੇਤੀ ਬਾੜੀ ਬੈਂਕਾਂ ਨੂੰ ਫੰਡ ਜਾਰੀ ਕਰਨੇ ਚਾਹੀਦੇ ਹਨ | ਉਹਨਾਂ ਕਿਹਾ ਕਿ ਸਹਿਕਾਰਤਾ ਕਿਸਾਨੀ ਲਈ ਰੀੜ੍ਹ ਦੀ ਹੱਡੀ ਵਾਂਗ ਹੈ | ਇਸ ਵੱਲ ਪੰਜਾਬ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣ ਦੀ ਜਰੂਰਤ ਹੈ | ਉਨ੍ਹਾਂ ਕਿਹਾ ਕਿ ਕਿਸਾਨ ਵੀਰ ਬੈਂਕ ਦੀ ਮਦਦ ਨਾਲ ਖੇਤੀਬਾੜੀ ਨੂੰ ਹੋਰ ਪ੍ਰਫੂਲਿਤ ਕਰ ਸਕਦੇ ਹਨ | ਚੇਅਰਮੈਨ ਅਤੇ ਆਮ ਇਜਲਾਸ ਵਿਚ ਸ਼ਾਮਿਲ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਵਿਕਾਸ ਬੈਕ ਤੋਂ ਲੋਨ ਪ੍ਰਕਿਰਿਆ ਚਲਦੇ ਕਰਨ ਸੰਬੰਧੀ ਸਾਰਥਿਕ ਕਦਮ ਉਠਾਏ ਜਾਣੇ ਚਾਹੀਦੇ ਹਨ | ਇਸ ਮੌਕੇ ਮਨੈਜਰ ਰੋਹਿਤ ਟੰੜਨ, ਗੁਰਪਿੰਦਰ ਸਿੰਘ ਪ੍ਰਧਾਨ, ਡਰਿਕੈਟਰ ਸੰਤੋਖ ਨੰਬਰਦਾਰ, ਬਲਿਹਾਰ ਸਿੰਘ, ਜਤਿੰਦਰ ਸਿੰਘ ਤੇ ਕਿਸਾਨ ਵੀਰ ਸੁਖਵਿੰਦਰ ਸਿੰਘ ਲਾਲੀ ਪ੍ਰਧਾਨ ਕਿਸਾਨ ਯੂਨੀਅਨ, ਗੁਰਨਾਮ ਸਿੰਘ, ਜਗਜੀਤ ਸਿੰਘ, ਸੁਰੇਸ਼ ਪਾਲ, ਫਿਲਡ ਅਫ਼ਸਰ ਕਰਮਜੀਤ ਸਿੰਘ, ਚੰਚਲ ਕੁਮਾਰ, ਸ਼ੈਲੀ ਸ਼ਰਮਾ, ਰਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਪਾਠਕਾਂ ਤੇ ਗਿਆਨ ਭੰਡਾਰ ਵਿਚਕਾਰ ਜੀਵੰਤ ਰਿਸ਼ਤਾ ਕਾਇਮ ਕਰਨ ਦਾ ਸਬੱਬ ਬਣਦਾ ਹੈ ਪੁਸਤਕ ਮੇਲਾ-ਡਾ. ਜਗਦੀਪ ਸਿੰਘ ਅਗਲੀ ਖ਼ਬਰ ਨਰਸਾਂ ਦੀ ਸੂਬਾ ਪੱਧਰੀ ਹੜਤਾਲ ਪੰਜਵੇਂ ਦਿਨ ਵੀ ਰਹੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।