ਘਨੌਰ, 31 ਮਾਰਚ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਵਲੋਂ ਬਨਾਰਸੀ ਦਾਸ ਸ਼ੇਖੂਪੁਰ ਨੂੰ ਬਲਾਕ ਘਨੌਰ ਲਈ 'ਜੀ ਰਾਮ ਜੀ' ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਹਰਦੀਪ ਸਿੰਘ ਕੰਬੋਜ ਵਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਨਾਰਸੀ ਦਾਸ ਇਕ ਸਮਰਪਿਤ ਅਤੇ ਮਿਹਨਤੀ ਵਰਕਰ ਹਨ, ਜੋ ਲੰਮੇ ਸਮੇਂ ਤੋਂ ਸਮਾਜਿਕ ਸੇਵਾ ਨਾਲ ਜੁੜੇ ਹੋਏ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ | ਹਰਦੀਪ ਸਿੰਘ ਕੰਬੋਜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਨਾਰਸੀ ਦਾਸ ਦੀ ਨਿਯੁਕਤੀ ਨਾਲ ਬਲਾਕ ਘਨੌਰ ਵਿਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਨੇ ਉਮੀਦ ਜਤਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਲੋਕਾਂ ਵਿਚ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕਤਾ ਫੈਲਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਬਨਾਰਸੀ ਦਾਸ ਨੇ ਆਪਣੀ ਨਿਯੁਕਤੀ 'ਤੇ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਬਿਨਾਰਸੀ ਦਾਸ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਵਿਚ ਕਾਮਯਾਬ ਰਹਿਣਗੇ |