26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡੀ.ਸੀ. ਵਲੋਂ ਐਲ.ਪੀ.ਜੀ., ਪੈਟਰੋਲ ਤੇ ਡੀਜ਼ਲ ਸਪਲਾਈ ਦੀ ਸਮੀਖਿਆ

ਅਜੀਤ ਡੈਸਕ 01-04-2026
ਪਟਿਆਲਾ, 31 ਮਾਰਚ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਪਟਿਆਲਾ, ਵਰਜੀਤ ਵਾਲੀਆ ਨੇ ਜ਼ਿਲ੍ਹੇ ਭਰ ਵਿਚ ਘਰੇਲੂ ਅਤੇ ਵਪਾਰਕ ਐਲ.ਪੀ.ਜੀ. ਦੇ ਨਾਲ-ਨਾਲ ਪੈਟਰੋਲ ਤੇ ਡੀਜ਼ਲ ਦੀ ਉਪਲਬਧਤਾ ਅਤੇ ਸਪਲਾਈ ਸਥਿਤੀ ਦੀ ਸਮੀਖਿਆ ਕੀਤੀ ¢ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਡਾ. ਰਵਿੰਦਰ ਕÏਰ, ਹੋਰ ਅਧਿਕਾਰੀਆਂ ਸਮੇਤ ਤੇਲ ਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਗੈਸ, ਤੇਲ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਉਨ੍ਹਾਂ ਦੁਹਰਾਇਆ ਕਿ ਸਰਕਾਰ ਦੀ ਮੁੱਖ ਤਰਜੀਹ ਸਾਰੇ ਖਪਤਕਾਰਾਂ ਨੂੰ ਐਲ.ਪੀ.ਜੀ., ਪੈਟਰੋਲ ਤੇ ਡੀਜ਼ਲ ਦੀ ਨਿਰਵਿਘਨ ਅਤੇ ਢੁਕਵੀਂ ਸਪਲਾਈ ਯਕੀਨੀ ਬਣਾਉਣਾ ਹੈ¢ ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸੰਸਥਾਵਾਂ ਅਤੇ ਥੋਕ ਖਪਤਕਾਰਾਂ ਨੂੰ ਪਾਈਪਡ ਨੈਚੁਰਲ ਗੈਸ (ਪੀਐਨਜੀ) ਕਨੈਕਸ਼ਨਾਂ ਨੂੰ ਇੱਕ ਟਿਕਾਊ ਵਿਕਲਪ ਵਜੋਂ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ¢ ਵਰਜੀਤ ਵਾਲੀਆ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਐਲਪੀਜੀ ਸਿਲੰਡਰਾਂ ਦੀ ਘਬਰਾਹਟ ਵਿਚ ਬੁਕਿੰਗ ਜਾਂ ਪੈਟਰੋਲ ਅਤੇ ਡੀਜ਼ਲ ਦੀ ਵਾਧੂ ਖਰੀਦ ਦੀ ਕਾਹਲੀ ਨਾ ਦਿਖਾਉਣ¢ ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਜ਼ਰੂਰੀ ਵਸਤਾਂ ਦੀ ਸੁਚਾਰੂ ਅਤੇ ਲੋੜੀਂਦੀ ਸਪਲਾਈ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ¢ ਡਿਪਟੀ ਕਮਿਸ਼ਨਰ ਨੇ ਸਾਰੀਆਂ ਗੈਸ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਹਿਲਾਂ ਬੁੱਕ, ਸਿਲੰਡਰ ਪਹਿਲਾਂ ਡਿਲੀਵਰ ਕਰਨਾ ਯਕੀਨੀ ਬਣਾਉਣ¢ ਉਨ੍ਹਾਂ ਅਧਿਕਾਰੀਆਂ ਨੂੰ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਲਈ ਗੈਸ ਏਜੰਸੀਆਂ ਦੇ ਰਿਕਾਰਡ ਦੀ ਨਿਯਮਤ ਤÏਰ 'ਤੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ¢ ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਵਪਾਰਕ ਅਦਾਰਿਆਂ ਵਿਚ ਘਰੇਲੂ ਐਲਪੀਜੀ ਸਿਲੰਡਰਾਂ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਨਿਯਮਤ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ¢
ਪਿਛਲੀ ਖ਼ਬਰ ਬਿੱਟੂ ਚੱਠਾ ਦੀ ਅਗਵਾਈ 'ਚ ਅਹਿਮ ਵਿਅਕਤੀ ਅਕਾਲੀ ਦਲ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਸਾਹਿਤ ਉਤਸਵ ਦੇ ਦੂਜੇ ਦਿਨ ਭਾਸ਼ਾ, ਤਕਨਾਲੋਜੀ ਅਤੇ ਰੰਗਮੰਚ ਦੇ ਨਾਂਅ ਰਹੀਆਂ ਵਿਸ਼ੇਸ਼ ਬੈਠਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।