26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਬਿੱਟੂ ਚੱਠਾ ਦੀ ਅਗਵਾਈ 'ਚ ਅਹਿਮ ਵਿਅਕਤੀ ਅਕਾਲੀ ਦਲ 'ਚ ਹੋਏ ਸ਼ਾਮਿਲ

ਅਜੀਤ ਡੈਸਕ 01-04-2026
ਪਟਿਆਲਾ, 31 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਪਟਿਆਲਾ ਦਿਹਾਤੀ ਹਲਕੇ 'ਚ ਪਾਰਟੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਅੱਜ ਕਈ ਅਹਿਮ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨੇ ਅਕਾਲੀ ਦਲ ਦਾ ਪੱਲਾ ਫੜਿਆ | ਇਸ ਮੌਕੇ ਪਾਰਟੀ ਵਰਕਰਾਂ ਅਤੇ ਸਥਾਨਕ ਆਗੂਆਂ ਵਲੋਂ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਦੌਰਾਨ ਜਸਪਾਲ ਸਿੰਘ ਬਿੱਟੂ ਚੱਠਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਨਾਲ ਜੁੜ ਕੇ ਉਨ੍ਹਾਂ ਨੇ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਵਿਕਾਸਮੁੱਖੀ ਸੋਚ ਵਾਲੀ ਪਾਰਟੀ ਰਹੀ ਹੈ ਅਤੇ ਆਪਣੇ ਸਾਸ਼ਨ ਦੌਰਾਨ ਰਾਜ ਵਿਚ ਕਈ ਵੱਡੇ ਵਿਕਾਸੀ ਪ੍ਰੋਜੈਕਟ ਲਾਗੂ ਕੀਤੇ ਗਏ, ਜਿਸ ਨਾਲ ਪੰਜਾਬ ਨੇ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਹਾਸਿਲ ਕੀਤੀਆਂ | ਉਨ੍ਹਾਂ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕ ਹੁਣ ਉਸ ਦੀਆਂ ਨੀਤੀਆਂ ਅਤੇ ਵਾਅਦਿਆਂ ਦੀ ਹਕੀਕਤ ਨੂੰ ਸਮਝ ਚੁੱਕੇ ਹਨ ਅਤੇ ਪਿਛਲੇ ਕੁਝ ਸਾਲਾਂ ਵਿਚ ਪਾਰਟੀ ਦੇ ਦਾਅਵੇ ਬੇਨਕਾਬ ਹੋ ਚੁੱਕੇ ਹਨ | ਇਸੇ ਤਰ੍ਹਾਂ ਕਾਂਗਰਸ ਪਾਰਟੀ ਬਾਰੇ ਵੀ ਉਨ੍ਹਾਂ ਕਿਹਾ ਕਿ ਉਸ ਦੀ ਭਰੋਸੇਯੋਗਤਾ ਲਗਾਤਾਰ ਘਟ ਰਹੀ ਹੈ ਅਤੇ ਲੋਕਾਂ ਦਾ ਵਿਸ਼ਵਾਸ ਉਸ ਤੋਂ ਉਖੜਦਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਭਾਜਪਾ ਦਾ ਪੰਜਾਬ ਵਿਚ ਅਜੇ ਤੱਕ ਕੋਈ ਵੱਡਾ ਆਧਾਰ ਤਿਆਰ ਨਹੀਂ ਹੋ ਸਕਿਆ, ਜਿਸ ਕਰਕੇ ਆਉਣ ਵਾਲੇ ਸਮੇਂ 'ਚ ਲੋਕ ਮੁੜ ਅਕਾਲੀ ਦਲ ਵੱਲ ਰੁਝਾਨ ਕਰ ਰਹੇ ਹਨ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਦਰਜ ਕਰੇਗਾ ਅਤੇ ਪੰਜਾਬ ਦੀ ਵਾਗਡੋਰ ਸੰਭਾਲ ਕੇ ਰਾਜ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾਵੇਗਾ | ਇਸ ਮੌਕੇ ਲਖਵੀਰ ਸਿੰਘ, ਜਸਬੀਰ ਸਿੰਘ ਪੋਪੀ, ਗੁਲਜ਼ਾਰ ਸਿੰਘ ਲਾਡੀ, ਤੇਜ ਪ੍ਰੀਤ, ਰਾਜਵਿੰਦਰ ਰਾਜੂ, ਲਵਦੀਪ ਸੰਘ, ਲਖਵੀਰ ਸਿੰਘ ਲੱਖਾ, ਮੁਖਇੰਦਰ ਸਿੰਘ, ਮਨਜਿੰਦਰ ਸਿੰਘ, ਪਰਮਿੰਦਰ ਸਿੰਘ ਪਿੱਤੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਵਾਰਡ ਨੰਬਰ 53 'ਚ 10 ਲੱਖ ਰੁਪਏ ਦੇ ਬੀਮਾ ਕੈਂਪ ਲਗਵਾਇਆ ਅਗਲੀ ਖ਼ਬਰ ਡੀ.ਸੀ. ਵਲੋਂ ਐਲ.ਪੀ.ਜੀ., ਪੈਟਰੋਲ ਤੇ ਡੀਜ਼ਲ ਸਪਲਾਈ ਦੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।