26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਵਾਰਡ ਨੰਬਰ 53 'ਚ 10 ਲੱਖ ਰੁਪਏ ਦੇ ਬੀਮਾ ਕੈਂਪ ਲਗਵਾਇਆ

ਅਜੀਤ ਡੈਸਕ 01-04-2026
ਪਟਿਆਲਾ, 31 ਮਾਰਚ (ਅ.ਸ. ਆਹਲੂਵਾਲੀਆ)-ਸ਼ਾਹੀ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ 53 ਵਿਚ ਅੱਜ ਵਾਰਡ ਇੰਚਾਰਜ ਗੁਰਮੀਤ ਕੌਰ ਅਤੇ ਜੀ.ਐੱਸ. ਓਬਰਾਏ ਦੀ ਅਗਵਾਈ ਹੇਠ ਲਗਾਏ ਗਏ ਕੈਂਪ ਵਿਚ ਇਲਾਕਾ ਨਿਵਾਸੀਆਂ ਨੂੰ 10 ਲੱਖ ਰੁਪਏ ਦੇ ਬੀਮੇ ਦੀ ਸਹੂਲਤ ਪ੍ਰਦਾਨ ਕੀਤੀ ਗਈ | ਇਸ ਕੈਂਪ ਰਾਹੀਂ ਵੱਡੀ ਗਿਣਤੀ 'ਚ ਲੋਕਾਂ ਨੇ ਆਪਣਾ ਬੀਮਾ ਕਰਵਾ ਕੇ ਭਵਿੱਖ ਦੀ ਸੁਰੱਖਿਆ ਯਕੀਨੀ ਬਣਾਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮੇਅਰ ਕੁੰਦਨ ਗੋਗੀਆ ਕੈਂਪ ਦੌਰਾਨ ਲੋਕ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫਲੈਕਸਾਂ ਰਾਹੀ ਲੋਕਾਂ ਨੂੰ ਬੀਮਾ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ 'ਆਪ' ਸਰਕਾਰ ਦਾ ਮਕਸਦ ਹਰ ਵਾਰਡ ਵਿਚ ਅਜਿਹੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਵੱਡੇ ਪੱਧਰ 'ਤੇ ਪਹੁੰਚਾਉਣਾ ਹੈ | ਕੈਂਪ ਦੌਰਾਨ ਬੋਲਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਬੂਹੇ 'ਤੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ | ਮੇਅਰ ਕੁੰਦਨ ਗੋਗੀਆ ਨੇ ਭਰੋਸਾ ਦਿੱਤਾ ਹੈ ਕਿ ਪਟਿਆਲਾ ਦੇ ਹਰ ਵਰਗ ਦੇ ਭਲੇ ਲਈ ਨਗਰ ਨਿਗਮ ਹਮੇਸ਼ਾ ਤਿਆਰ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰਨਾਂ ਵਾਰਡਾਂ ਵਿਚ ਵੀ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਫਾਇਦਾ ਮਿਲ ਸਕੇ | ਇਸ ਮੌਕੇ 'ਆਪ' ਵਰਕਰ ਅਤੇ ਭਾਰੀ ਗਿਣਤੀ 'ਚ ਇਲਾਕਾ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਬਿੱਟੂ ਚੱਠਾ ਦੀ ਅਗਵਾਈ 'ਚ ਅਹਿਮ ਵਿਅਕਤੀ ਅਕਾਲੀ ਦਲ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।