ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ 'ਪੰਚਬਟੀ ਸੰਦੇਸ਼' ਦਾ ਨਵਾਂ ਅੰਕ ਲੋਕ ਅਰਪਣ
ਅਜੀਤ ਡੈਸਕ
01-04-2026
ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਅੰਕ ਵਿਦਵਾਨਾਂ, ਖੋਜਾਰਥੀਆਂ ਅਤੇ ਆਮ ਪਾਠਕਾਂ ਲਈ ਲਾਹੇਵੰਦ ਸਿੱਧ ਹੋਵੇਗਾ | ਡਾ. ਪਰਮਵੀਰ ਸਿੰਘ ਨੇ, ਸੰਪਾਦਕ ਵਜੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿਸ਼ੇਸ਼ ਅੰਕ ਵਿਚ ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ, ਗੁਰੂ ਤੇਗ ਬਹਾਦਰ ਜੀ, ਸਾਕਾ ਸ੍ਰੀ ਨਨਕਾਣਾ ਸਾਹਿਬ, ਗੁਰੂ ਕਾ ਬਾਗ ਦਾ ਮੋਰਚਾ, ਜੈਤੋ ਦਾ ਮੋਰਚਾ, ਭਾਈ ਫੇਰੂ ਦਾ ਮੋਰਚਾ, ਸ਼੍ਰੋਮਣੀ ਗੁਰਦੁਆਰਾ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਗਿਆਨੀ ਗਿਆਨ ਸਿੰਘ ਅਤੇ ਕਾਰ ਸੇਵਾ ਦੀਆਂ ਸ਼ਤਾਬਦੀਆਂ ਸੰਬੰਧੀ ਖੋਜ-ਪੇਪਰ ਸ਼ਾਮਲ ਕੀਤੇ ਗਏ ਹਨ | ਇਸ ਮੌਕੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਦੇ ਡਾਇਰੈਕਟਰ ਤੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਪ੍ਰੋ. ਦਵਿੰਦਰ ਪਾਲ ਸਿੰਘ ਸਿੱਧੂ, ਕੇਂਦਰ ਦੇ ਕੋਆਰਡੀਨੇਟਰ ਤੇ ਸੰਪਾਦਕ ਡਾ. ਪਰਮਵੀਰ ਸਿੰਘ ਅਤੇ ਸ੍ਰੀਮਤੀ ਹਰਵੀਰ ਕੌਰ ਮੌਜੂਦ ਸਨ |