ਭਾਦਸੋਂ, 31 ਮਾਰਚ (ਪ੍ਰਦੀਪ ਦੰਦਰਾਲਾ)-ਸਰਕਾਰੀ ਐਲੀਮੈਂਟਰੀ ਸਕੂਲ ਧਨੌਰੀ ਵਿਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਤੇ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਮੇਂ ਬਲਵਿੰਦਰ ਸਿੰਘ ਨੰਬਰਦਾਰ ਨੇ ਬੋਲਦਿਆਂ ਕਿਹਾ ਸਾਨੂੰ ਸਰਕਾਰੀ ਸਕੂਲਾਂ 'ਤੇ ਮਾਣ ਕਰਨਾ ਚਾਹੀਦਾ ਹੈ, ਉਨ੍ਹਾਂ ਸਕੂਲ ਦੇ ਸਟਾਫ਼ ਦੀ ਪ੍ਰਸੰਸਾ ਕਰਦਿਆਂ ਕਿਹਾ ਸਟਾਫ਼ ਬਹੁਤ ਮਿਹਨਤੀ ਹੈ, ਇਸ ਤੋਂਾ ਇਲਾਵਾ ਧਨੌਰੀ ਦੇ ਸਰਪੰਚ ਗੁਰਜੰਟ ਸਿੰਘ ਅਤੇ ਗ੍ਰਾਮ ਪੰਚਾਇਤ ਵਲੋਂ ਸਕੂਲ ਦੇ ਸਟਾਫ ਦਾ ਵਿਸ਼ੇਸ਼ ਸਨਮਾਨ ਕੀਤਾ ਤੇ ਬੱਚਿਆਂ ਦਾ ਸਟੇਸ਼ਨਰੀ ਨਾਲ ਸਨਮਾਨ ਕੀਤਾ | ਇਸ ਤੋਂ ਇਲਾਵਾ ਸਮਾਜ ਸੇਵੀ ਕਾਕਾ ਸਿੰਘ ਅਤੇ ਉਹਨਾਂ ਦੀ ਧਰਮਪਤਨੀ ਨੇ ਬੱਚਿਆਂ ਨੂੰ ਸਟੇਸਨਰੀ ਵੰਡੀ | ਇਸ ਮੌਕੇ ਪ੍ਰਧਾਨ ਪ੍ਰਗਟ ਸਿੰਘ, ਬਲਵਿੰਦਰ ਦਾਸ, ਕੁਲਵੰਤ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਸਕੂਲ ਮੁਖੀ ਮੈਡਮ ਸੁਨੀਤਾ ਰਾਣੀ, ਅਧਿਆਪਕ ਗੁਰਦੀਪ ਸਿੰਘ, ਮਾਸਟਰ ਭਜਨ ਸਿੰਘ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ |