ਪਟਿਆਲਾ, 31 ਮਾਰਚ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਤਫੱਜਲਪੁਰਾ ਇਲਾਕੇ 'ਚ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਵਿਚ ਦਾਖਲ ਹੋ ਕੇ ਮਹਿਲਾ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ | ਹਮਲਾਵਰਾਂ ਨੇ ਔਰਤ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਦਿਆਂ ਘਰ ਵਿਚੋਂ ਨਕਦੀ, ਗਹਿਣੇ ਅਤੇ ਲਾਇਸੰਸੀ ਅਸਲਾ ਲੁੱਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਘਟਨਾ ਦੌਰਾਨ ਔਰਤ ਦੇ ਸਿਰ 'ਤੇ ਕਿਸੇ ਭਾਰੀ ਹਥਿਆਰ ਨਾਲ ਵਾਰ ਕੀਤਾ ਗਿਆ, ਜਿਸ ਨਾਲ ਉਹ ਬੇਹੋਸ਼ ਹੋ ਗਈ | ਇਸ ਹਮਲੇ ਵਿਚ ਉਸ ਦੀ ਗੰਭੀਰ ਸੱਟਾਂ ਲੱਗੀਆਂ ਹਨ | ਲੁਟੇਰਿਆਂ ਵਲੋਂ ਨਕਦੀ, ਗਹਿਣੇ ਅਤੇ 32 ਬੋਰ ਦਾ ਲਾਇਸੰਸੀ ਅਸਲਾ ਲੈ ਜਾਇਆ ਗਿਆ | ਪੂਰੀ ਘਟਨਾ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ | ਜ਼ਖਮੀ ਮਹਿਲਾ ਜਸਵਿੰਦਰ ਕੌਰ ਸੰਧੂ ਨੇ ਦੱਸਿਆ ਕਿ ਰਾਤ ਸਮੇਂ ਉਹ ਆਪਣੇ ਘਰ ਵਿਚ ਸੌ ਰਹੀ ਸੀ ਤਾਂ ਅਚਾਨਕ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ | ਉਸ ਨੇ ਦੋਸ਼ ਲਗਾਇਆ ਕਿ ਹਮਲੇ ਵਿਚ ਸ਼ਾਮਲ ਵਿਅਕਤੀ ਉਸ ਦੇ ਜਾਣ-ਪਛਾਣ ਦੇ ਹਨ | ਡੀਐਸਪੀ ਸਿਟੀ-2 ਜੰਗਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਸੰਬੰਧੀ ਸ਼ਿਕਾਇਤ ਪ੍ਰਾਪਤ ਹੋ ਚੁੱਕੀ ਹੈ ਅਤੇ ਬਿਆਨ ਦਰਜ ਕਰ ਲਏ ਗਏ ਹਨ | ਉਨ੍ਹਾਂ ਨੇ ਦੱਸਿਆ ਕਿ ਔਰਤ ਵਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ 'ਤੇ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀ ਨੇ ਕਿਹਾ ਕਿ ਲੁੱਟ, ਹਮਲੇ ਅਤੇ ਅਸਲਾ ਚੋਰੀ ਦੇ ਸਾਰੇ ਪੱਖਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ