26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਣਨ 'ਤੇ ਦਿੱਤੀ ਵਧਾਈ

ਅਜੀਤ ਡੈਸਕ 01-04-2026
ਪਟਿਆਲਾ, 31 ਮਾਰਚ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਟਰਾਂਸਪੋਰਟ ਵਿਭਾਗ ਦਾ ਚਾਰਜ ਸੰਭਾਲਣ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ | ਇਸ ਮੌਕੇ ਐਡਵੋਕੇਟ ਜੁਨੇਜਾ ਨੇ ਨਵੇਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵਾਰੀਆਂ ਨੂੰ ਬਿਹਤਰ ਬੱਸ ਸੇਵਾ ਮੁਹੱਈਆ ਕਰਵਾਉਣ ਅਤੇ ਬੰਦ ਪਏ ਰੂਟਾਂ ਨੂੰ ਸਵਾਰੀਆਂ ਲਈ ਚਲਾਉਣ ਲਈ ਪੀ.ਆਰ.ਟੀ.ਸੀ. ਦੇ ਬੇੜੇ ਵਿਚ ਜਲਦ ਹੀ 663 ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 250 ਬੱਸਾਂ ਜਲਦ ਹੀ ਸ਼ਾਮਿਲ ਕਰਕੇ ਸਵਾਰੀਆਂ ਨੂੰ ਬੱਸ ਸਰਵਿਸ ਮੁਹੱਈਆ ਕਰ ਦਿੱਤੀ ਜਾਵੇਗੀ ਅਤੇ ਬਾਕੀ ਰਹਿੰਦੀਆਂ ਬੱਸਾਂ ਵੀ ਜਲਦ ਹੀ ਪੀ.ਆਰ.ਟੀ.ਸੀ ਦੇ ਬੇੜੇ ਵਿਚ ਸ਼ਾਮਿਲ ਕੀਤੀਆਂ ਜਾਣਗੀਆਂ | ਚੇਅਰਮੈਨ ਹਰਪਾਲ ਜੁਨੇਜਾ ਨੇ ਵਿੱਤ ਤੇ ਟਰਾਂਸਪੋਰਟ ਮੰਤਰੀ ਨੂੰ ਬੇਨਤੀ ਕੀਤੀ ਕਿ ਪੀ.ਆਰ.ਟੀ.ਸੀ ਵੱਲੋਂ ਮਹਿਲਾਵਾਂ ਨੂੰ ਨਿਰੰਤਰ ਦਿੱਤੀ ਜਾ ਰਹੀ ਮੁਫ਼ਤ ਸਫ਼ਰ ਸਹੂਲਤ ਦੇ ਬਦਲੇ ਬਣਦੇ ਕਲੇਮ ਦੀ ਬਕਾਇਆ ਰਾਸ਼ੀ ਸਮੇਂ ਸਿਰ ਪੀ.ਆਰ.ਟੀ.ਸੀ. ਨੂੰ ਜਾਰੀ ਕੀਤੀ ਜਾਵੇ ਤਾਂ ਜੋ ਪੀ.ਆਰ.ਟੀ.ਸੀ. ਦੀਆਂ ਦੇਣਦਾਰੀਆਂ ਜਿਵੇਂ ਕਿ ਵਰਕਰਾਂ ਦੀ ਮਹੀਨਾਵਾਰ ਤਨਖ਼ਾਹ, ਗਰੈਚੁਟੀ, ਜੀ.ਪੀ.ਐਫ., ਲੀਵ ਇਨਕੈਸ਼ਮੈਂਟ, ਰਿਵਾਈਜ਼ਡ ਲੀਵ ਇਨਕੈਸ਼ਮੈਂਟ, ਰਿਵਾਈਜ਼ਡ ਤਨਖ਼ਾਹ ਏਰੀਅਰ/ਪੈਨਸ਼ਨ ਏਰੀਅਰ (6ਵੇਂ ਤਨਖ਼ਾਹ ਪੇ/ਕਮਿਸ਼ਨ ਅਨੁਸਾਰ) ਅਤੇ ਹੋਰ ਦਾ ਭੁਗਤਾਨ ਸਮੇਂ ਸਿਰ ਕੀਤਾ ਜਾ ਸਕੇ | ਜੁਨੇਜਾ ਨੇ ਅੱਗੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਪਟਿਆਲਾ ਵਿਖੇ ਬਣੇ ਨਵੇਂ ਬੱਸ ਟਰਮੀਨਲ ਦਾ ਉਦਘਾਟਨ ਸਮੇਂ ਮੁੱਖ ਮੰਤਰੀ ਵਲੋਂ ਪੁਰਾਣੇ ਬੱਸ ਅੱਡੇ ਨੂੰ ਵੀ ਚੱਲਦਾ ਰੱਖਣ ਸਬੰਧੀ ਕੀਤੇ ਐਲਾਨ ਮੁਤਾਬਿਕ ਪੁਰਾਣੇ ਬੱਸ ਸਟੈਂਡ ਦੀ ਮੁੜ ਉਸਾਰੀ, ਵਿਕਾਸ ਅਤੇ ਕਮਰਸ਼ੀਅਲ ਤੌਰ 'ਤੇ ਵਿਕਾਸ ਕਰਨ ਲਈ ਸਰਕਾਰ ਪੱਧਰ 'ਤੇ ਚੱਲ ਰਹੀ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਸੰਬੰਧਿਤ ਮਹਿਕਮੇ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਜਾਣ | ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੀ.ਆਰ.ਟੀ.ਸੀ ਵਲੋਂ ਨਿੱਜੀ ਕੰਪਨੀਆਂ ਅਤੇ ਐਨ.ਜੀ.ਓ. ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਸਵਾਰੀਆਂ ਦੀ ਸਹੂਲਤ ਲਈ ਬੱਸ ਸਟਾਪਾਂ ਦੀ ਉਸਾਰੀ ਕਰਵਾਈ ਜਾਵੇਗੀ | ਜਦੋਂ ਕਿ ਪੀ.ਆਰ.ਟੀ.ਸੀ. ਵਲੋਂ ਆਪਣੀ ਜ਼ਮੀਨ 'ਤੇ ਆਈ.ਓ.ਸੀ.ਐਲ. ਰਾਹੀਂ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕਰਨ ਸੰਬੰਧੀ ਕਾਰਵਾਈ ਅਰੰਭੀ ਹੋਈ ਹੈ ਜਿਨ੍ਹਾਂ ਵਿਚ ਤਿੰਨ ਵੱਖ-ਵੱਖ ਸਾਈਟਾਂ 'ਤੇ ਆਈ.ਓ.ਸੀ.ਐਲ. ਵਲੋਂ ਜਲਦ ਹੀ ਪੰਪ ਸਥਾਪਿਤ ਕਰਨ ਸੰਬੰਧੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੀ.ਆਰ.ਟੀ.ਸੀ. ਵਲੋਂ ਆਪਣੀਆਂ ਜ਼ਮੀਨਾਂ ਉੱਪਰ ਪੇਡਾ ਦੇ ਸਹਿਯੋਗ ਨਾਲ ਰੂਫਟਾਪ ਸੋਲਰ ਪਲਾਂਟ ਸਥਾਪਿਤ ਕਰਨ ਦੀ ਕਾਰਵਾਈ ਅਰੰਭ ਲਈ ਗਈ ਹੈ ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ, ਇਸ ਨਾਲ ਪੀ.ਆਰ.ਟੀ.ਸੀ ਨੂੰ ਅੰਦਾਜ਼ਨ ਸਲਾਨਾ 97,03,212 ਰੁਪਏ ਬਿਜਲੀ ਦੇ ਬਿੱਲ ਦੀ ਬੱਚਤ ਹੋਵੇਗੀ | ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿੱਤਾ ਗਿਆ ਕਿ ਪੀ.ਆਰ.ਟੀ.ਸੀ ਵਲੋਂ ਸਵਾਰੀਆਂ ਨੂੰ ਹੋਰ ਵਧੀਆਂ ਸਹੂਲਤ ਦੇਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ | ਇਸ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਰੁਣ ਰੂਜਮ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਗੁਪਤਾ, ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ ਬਿਕਰਮਜੀਤ ਸਿੰਘ ਸ਼ੇਰਗਿੱਲ, ਏ.ਐਮ.ਡੀ. ਨਵਦੀਪ ਕੁਮਾਰ ਤੇ
ਪਿਛਲੀ ਖ਼ਬਰ ਰਣਜੀਤ ਸਿੰਘ ਚੌਧਰੀਮਾਜਰਾ ਨੰਬਰਦਾਰ ਯੂਨੀਅਨ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਘਰ 'ਚ ਲੁੱਟ ਦੀ ਕੋਸ਼ਿਸ਼ 'ਚ ਔਰਤ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।