26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

'ਆਪ' ਯੂਥ ਵਿੰਗ ਦੇ ਸੂਬਾ ਉਪ ਪ੍ਰਧਾਨ ਖਹਿਰਾ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ

ਅਜੀਤ ਡੈਸਕ 01-04-2026
ਨਾਭਾ, 31 ਮਾਰਚ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਵਲੋਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਤੇ ਤੇਜਿੰਦਰ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਯੂਥ ਵਿੰਗ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ | ਪਾਰਟੀ ਵਲੋਂ ਇਹ ਵੱਡੀ ਜ਼ਿੰਮੇਵਾਰੀ ਮਿਲਣ ਉਪਰੰਤ ਅੱਜ ਸੂਬਾ ਉਪ ਪ੍ਰਧਾਨ 'ਆਪ' ਯੂਥ ਵਿੰਗ ਤੇਜਿੰਦਰ ਸਿੰਘ ਖਹਿਰਾ ਵਲੋਂ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤੇਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਨੌਕਰੀਆਂ ਦਿੱਤੀਆਂ ਗਈਆਂ ਹਨ | ਉੱਥੇ ਮਹਿਲਾਵਾਂ ਨੂੰ ਵੀ ਕੀਤੇ ਵਾਅਦੇ ਅਨੁਸਾਰ ਇਕ ਹਜ਼ਾਰ ਰੁਪਏ ਅਤੇ 1500 ਮਹੀਨਾ ਪਾਉਣ ਦਾ ਕੰਮ ਵੀ ਅਪ੍ਰੈਲ ਮਹੀਨੇ 'ਚ ਸ਼ੁਰੂ ਹੋ ਜਾਵੇਗਾ | 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਤੇਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਫਿਰ ਤੋਂ ਸ਼ਾਨ ਨਾਲ ਜਿੱਤ ਦਰਜ ਕਰਕੇ ਇਤਿਹਾਸ ਰਚੇਗੀ ਕਿਉਂ ਜੋ ਆਮ ਆਦਮੀ ਪਾਰਟੀ ਨੇ ਜਦੋਂ ਤੋਂ ਸਤਾ ਸੰਭਾਲੀ ਹੈ ਤਾਂ ਪੰਜਾਬ ਦਾ ਚੌਪੱਖੀ ਵਿਕਾਸ ਹੋਇਆ ਹੈ, ਜੋ ਕਿ ਕਿਸੇ ਵੀ ਹੋਰ ਪਾਰਟੀ ਵਲੋਂ ਅੱਜ ਤੱਕ ਨਹੀਂ ਕੀਤਾ ਗਿਆ | ਨਾਭਾ ਹਲਕੇ ਦੇ ਵਿਕਾਸ ਸੰਬੰਧੀ ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਭਾ ਹਲਕੇ ਨੂੰ ਪੰਜਾਬ ਦੇ ਹੋਰਨਾਂ ਹਲਕਿਆਂ ਮੁਕਾਬਲੇ ਤਰੱਕੀ 'ਤੇ ਲਿਜਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ, ਜਿਸ ਕਰਕੇ ਹੋਰਨਾਂ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ
ਪਿਛਲੀ ਖ਼ਬਰ 'ਸਰਕਾਰ ਦੇ ਸ਼ਾਨਦਾਰ 4 ਸਾਲ ਭਗਵੰਤ ਸਿੰਘ ਮਾਨ ਦੇ ਨਾਲ' ਸੰਵਾਦ ਪ੍ਰੋਗਰਾਮ ਦੌਰਾਨ ਸਮਾਣਾ 'ਚ 15 ਲੱਖ ਦੇ ਫ਼ੰਡ ਜਾਰੀ ਅਗਲੀ ਖ਼ਬਰ ਰਣਜੀਤ ਸਿੰਘ ਚੌਧਰੀਮਾਜਰਾ ਨੰਬਰਦਾਰ ਯੂਨੀਅਨ ਦੇ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।