26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

'ਸਰਕਾਰ ਦੇ ਸ਼ਾਨਦਾਰ 4 ਸਾਲ ਭਗਵੰਤ ਸਿੰਘ ਮਾਨ ਦੇ ਨਾਲ' ਸੰਵਾਦ ਪ੍ਰੋਗਰਾਮ ਦੌਰਾਨ ਸਮਾਣਾ 'ਚ 15 ਲੱਖ ਦੇ ਫ਼ੰਡ ਜਾਰੀ

ਅਜੀਤ ਡੈਸਕ 01-04-2026
ਸਮਾਣਾ, 31 ਮਾਰਚ (ਪ੍ਰੀਤਮ ਸਿੰਘ ਨਾਗੀ)-ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ''ਭਗਵੰਤ ਸਿੰਘ ਮਾਨ ਦੇ ਨਾਲ'' ਸੰਵਾਦ ਪ੍ਰੋਗਰਾਮ ਅਧੀਨ ਹਲਕਾ ਸਮਾਣਾ ਦੇ ਪਿੰਡ ਨੱਸੂਪੁਰ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਵਿਕਾਸ ਕਾਰਜਾਂ ਲਈ ਕੁੱਲ 15 ਲੱਖ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ | ਸਮਾਗਮ ਦੌਰਾਨ 28 ਲਾਲ ਲਕੀਰ ਵਾਲੇ ਘਰਾਂ ਵਿਚ ਰਹਿੰਦੇ ਪਰਿਵਾਰਾਂ ਨੂੰ ਸੈਕਸ਼ਨ ਲੈਟਰ ਵੰਡੇ ਗਏ | ਇਸ ਤੋਂ ਇਲਾਵਾ, ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ | ਪਿੰਡ ਵਿਚ ਪਾਈਪਲਾਈਨ, ਖੇਡ ਮੈਦਾਨ ਅਤੇ ਸੋਲਰ ਲਾਈਟਾਂ ਲਈ ਵੀ ਵੱਖ-ਵੱਖ ਤੌਰ 'ਤੇ ਫ਼ੰਡ ਜਾਰੀ ਕੀਤੇ ਗਏ | ਇਸ ਮੌਕੇ ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦੇ ਹੋਏ ਸਰਕਾਰ ਨੇ ਹਰ ਖੇਤਰ ਵਿਚ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ ਹੈ | ਉਨ੍ਹਾਂ ਦੱਸਿਆ ਕਿ ਸਿਹਤ, ਸਿੱਖਿਆ, ਰੋਜ਼ਗਾਰ, ਮੁਫ਼ਤ ਬਿਜਲੀ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਸੜਕਾਂ ਦੀ ਮੁਰੰਮਤ ਅਤੇ ਖੇਡ ਮੈਦਾਨਾਂ ਦੇ ਵਿਕਾਸ ਵਰਗੀਆਂ ਲੋਕ ਭਲਾਈ ਯੋਜਨਾਵਾਂ ਨਾਲ ਪੰਜਾਬ ਨੂੰ ਤਰੱਕੀ ਦੇ ਰਸਤੇ 'ਤੇ ਲਿਆਂਦਾ ਗਿਆ ਹੈ | ਸਮਾਗਮ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਇਲਾਕਾ ਵਾਸੀਆਂ ਨੇ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਮਨਜੀਤ ਕੌਰ, ਤਹਿਸੀਲਦਾਰ ਨਵਜੋਤ ਤਿਵਾੜੀ, ਸਰਪੰਚ ਮਹਿਲ ਸਿੰਘ, ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਗੁਰਤੇਜ ਸਿੰਘ, ਜੇ.ਈ. ਸ਼ੈਰੀ ਬਾਂਸਲ, ਦੀਪਕ ਵਧਵਾ, ਪੰਚਾਇਤ ਮੈਂਬਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਦੀ ਬੈਠਕ ਹੋਈ ਅਗਲੀ ਖ਼ਬਰ 'ਸਰਕਾਰ ਦੇ ਸ਼ਾਨਦਾਰ 4 ਸਾਲ ਭਗਵੰਤ ਸਿੰਘ ਮਾਨ ਦੇ ਨਾਲ' ਸੰਵਾਦ ਪ੍ਰੋਗਰਾਮ ਦੌਰਾਨ ਸਮਾਣਾ 'ਚ 15 ਲੱਖ ਦੇ ਫ਼ੰਡ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।