09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਾਭਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਹੋਣ ਵਾਲੀ 'ਪੰਜਾਬ ਬਚਾਓ' ਰੈਲੀ ਲਈ ਲੋਕਾਂ 'ਚ ਉਤਸ਼ਾਹ-ਚੌਧਰੀ ਮਾਜਰਾ

ਅਜੀਤ ਡੈਸਕ 04-04-2026
ਨਾਭਾ, 3 ਅਪ੍ਰੈਲ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਨਾਭਾ 'ਚ ਹੋਣ ਵਾਲੀ 'ਪੰਜਾਬ ਬਚਾਓ' ਰੈਲੀ ਲਈ ਇਲਾਕਾ ਨਿਵਾਸੀਆਂ 'ਚ ਭਾਰੀ ਉਤਸਾਹਾ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿਚ 4 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਹੋਣ ਵਾਲੀ 'ਪੰਜਾਬ ਬਚਾਓ' ਰੈਲੀ ਜਿਸ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਈ ਹੋਰ ਉੱਘੇ ਆਗੂ ਪਹੁੰਚ ਰਹੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਅਸੈਂਬਲੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਨੂੰ ਤਤਪਰ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਪੰਜਾਬ ਤੇ ਪੰਜਾਬੀਆਂ ਲਈ ਕੰਮ ਕੀਤਾ ਹੈ ਉਹ ਆਪਣੇ ਆਪ ਵਿਚ ਮਿਸਾਲ ਹੈ |
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਲੱਧਾਹੇੜੀ ਨੂੰ ਮਿਸ਼ਨ ਸਮਰੱਥ 'ਚ ਵਧੀਆ ਕਾਰਗੁਜ਼ਾਰੀ ਲਈ ਮਿਲਿਆ ਪ੍ਰਸ਼ੰਸਾ ਪੱਤਰ ਅਗਲੀ ਖ਼ਬਰ ਹਲਕਾ ਸਨੌਰ ਅੰਦਰ ਅਕਾਲੀ ਦਲ ਆਗੂਆਂ ਦੀ ਅਹਿਮ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।