08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਿੰਡ ਸ਼ੇਖੂਪੁਰ ਵਿਖੇ ਮੀਟਿੰਗ

ਅਜੀਤ ਡੈਸਕ 04-04-2026
ਘਨੌਰ, 3 ਅਪ੍ਰੈਲ (ਸਰਦਾਰਾ ਸਿੰਘ ਲਾਛੜੂ)-ਪਿੰਡ ਸ਼ੇਖੂਪੁਰ ਦੇ ਗੁਰਦੁਆਰਾ ਕੁਸਟ ਨਿਵਾਰਨ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬਲਾਕ ਘਨੌਰ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਛਿੰਦਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਗਦੀਪ ਸਿੰਘ ਅਲੂਣਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਜਿਨ੍ਹਾਂ ਦੇ ਨਾਲ ਜ਼ਿਲ੍ਹਾ ਕਮੇਟੀ ਮੈਂਬਰ ਦਲਜੀਤ ਸਿੰਘ ਕਾਲਾ, ਗੁਰਮੀਤ ਸਿੰਘ ਟਹਿਲਪੁਰਾ ਅਤੇ ਸਤਪਾਲ ਸਿੰਘ ਮਹਿਮਦਪੁਰ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਕਿਸਾਨੀ ਮੰਗਾਂ ਨੂੰ ਲੈ ਕੇ ਗੰਭੀਰ ਚਰਚਾ ਕੀਤੀ ਗਈ | ਜਿਸ ਵਿਚ ਮੁੱਖ ਤੌਰ 'ਤੇ ਅਮਰੀਕਾ-ਭਾਰਤ ਟਰੇਡ ਸਮਝੌਤੇ ਦਾ ਵਿਰੋਧ, ਐਮ.ਐੱਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਦੇਣ, ਕਿਸਾਨਾਂ ਦੀ ਸੰਪੂਰਨ ਕਰਜ਼ਾ ਮੁਕਤੀ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸੋਧ ਬਿੱਲ ਵਰਗੇ ਭਖਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਮਾਣਾ ਟਾਵਰ ਮੋਰਚੇ 'ਚ ਕਿਸਾਨਾਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਲਾਮਬੰਦੀ ਕੀਤੀ ਗਈ | ਜਥੇਬੰਦੀ ਦੀ ਮਜ਼ਬੂਤੀ ਲਈ ਅਹਿਮ ਫ਼ੈਸਲਾ ਲੈਂਦਿਆਂ ਬਲਾਕ ਘਨੌਰ ਦੀ ਕਮੇਟੀ ਵਿਚ ਵਾਧਾ ਕੀਤਾ ਗਿਆ ਅਤੇ ਪਿੰਡ ਸ਼ੇਖੂਪੁਰ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਵਿੰਗ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੀਲ, ਸੁਰਿੰਦਰ ਸਿੰਘ ਛਿੰਦਾ, ਸੋਨੀ ਸ਼ਾਹਪੁਰ, ਜਸਵੀਰ ਪੰਡਤਾਂ, ਜੰਗ ਵਿਰਕ, ਗੁਰਸੱਜਣ ਘੁਮਾਣ, ਲਾਡੀ ਅਲਾਮਦੀਪੁਰ, ਜੱਸੀ ਖੇੜੀ, ਗੁਰਜੰਟ ਸਿੰਘ ਖੇੜੀ, ਅਵਤਾਰ ਸਿੰਘ ਰਾਉਮਾਜਰਾ, ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੋਲੀ, ਲਖਵੀਰ ਸਿੰਘ ਸੀਲ, ਦਰਸ਼ਨ ਸਿੰਘ ਫਰੀਦਪੁਰ, ਇਕਾਈ ਪ੍ਰਧਾਨ ਪਵਿੱਤਰ ਸਿੰਘ ਸੀਲ, ਜਗਤਾਰ ਸਿੰਘ ਘੁਮਾਣਾ, ਦਰਬਾਰਾ ਸਿੰਘ, ਮਾਨ ਸਿੰਘ ਲੱਖੋਮਾਜਰਾ ਸਮੇਤ ਵੱਖ-ਵੱਖ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ 'ਚ ਮੌਜੂਦ ਸਨ |
ਪਿਛਲੀ ਖ਼ਬਰ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਨੇ ਸਾਲਾਨਾ ਮਿਲਣੀ ਦੌਰਾਨ ਨਤੀਜੇ ਐਲਾਨੇ, ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ ਅਗਲੀ ਖ਼ਬਰ 'ਆਪ' ਸਰਕਾਰ ਨੇ ਚਾਰ ਸਾਲਾਂ 'ਚ ਸ਼ਾਨਦਾਰ ਤੇ ਇਤਿਹਾਸਕ ਫੈਸਲੇ ਲਏ-ਦੇਵ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।