08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਨੇ ਸਾਲਾਨਾ ਮਿਲਣੀ ਦੌਰਾਨ ਨਤੀਜੇ ਐਲਾਨੇ, ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ

ਅਜੀਤ ਡੈਸਕ 04-04-2026
ਸਨੌਰ, 3 ਅਪ੍ਰੈਲ (ਮੋਹਨ ਸਿੰਘ ਭੱਟੀ)-ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਵਿਚ ਸਕੂਲ ਪ੍ਰਬੰਧਕਾਂ ਬਲਦੀਸ਼ ਕੌਰ ਅਤੇ ਵਿਵੇਕ ਸ਼ਰਮਾ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਮਾਪਿਆਂ ਦੀ ਸਲਾਨਾ ਮਿਲਣੀ ਅਤੇ ਗਰੈਜੂਏਸ਼ਨ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਬੋਰਡ ਦੀਆਂ ਜਮਾਤਾਂ ਤੋਂ ਇਲਾਵਾ ਹੋਰ ਸਾਰੀਆਂ ਜਮਾਤਾਂ ਦਾ ਸਾਲਾਨਾ ਨਤੀਜਾ ਵੀ ਐਲਾਨਿਆ ਗਿਆ, ਜਿਸ ਨੇ ਮੌਜੂਦ ਮਾਪਿਆਂ ਅਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸੁਆਗਤ ਗੀਤ ਅਤੇ ਸਭਿਆਚਾਰਕ ਪੇਸ਼ਕਾਰੀਆਂ ਨਾਲ ਕੀਤੀ ਗਈ, ਜਿਸ ਨਾਲ ਸਮਾਗਮ ਨੂੰ ਇਕ ਰੰਗੀਨ ਅਤੇ ਉਤਸ਼ਾਹਪੂਰਨ ਮਾਹੌਲ ਮਿਲਿਆ | ਇਸ ਮੌਕੇ 'ਤੇ ਵਿਦਿਆਰਥੀਆਂ ਅਤੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰਦੇ ਹੋਏ ਪ੍ਰੋਗਰਾਮ ਨੂੰ ਯਾਦਗਾਰ ਬਣਾਇਆ | ਸਾਰਿਆਂ ਦੀ ਮੌਜੂਦਗੀ ਵਿਚ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿਚ ਸਾਲ ਭਰ ਦੌਰਾਨ ਪ੍ਰਾਪਤ ਕੀਤੀਆਂ ਸਿੱਖਿਆਕ, ਖੇਡਾਂ ਅਤੇ ਸਭਿਆਚਾਰਕ ਪ੍ਰਾਪਤੀਆਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਗਿਆ | ਨਤੀਜਿਆਂ ਦੇ ਐਲਾਨ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਕੂਲ ਦੇ ਵਿਦਿਆਰਥੀਆਂ ਨੇ ਹਰ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉੱਚ ਮਿਆਰੀ ਨਤੀਜੇ ਹਾਸਲ ਕੀਤੇ ਹਨ | ਵੱਖ-ਵੱਖ ਜਮਾਤਾਂ ਵਿੱਚ ਅੱਵਲ ਰਹਿਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੱਚਿਆਂ ਦੀਆਂ ਪ੍ਰਾਪਤੀਆਂ ਨੂੰ ਦੇਖ ਕੇ ਮਾਪਿਆਂ ਨੇ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਅਧਿਆਪਕਾਂ ਦੀ ਮਿਹਨਤ ਦੀ ਭਰਪੂਰ ਸਰਾਹਨਾ ਕੀਤੀ | ਸਕੂਲ ਪ੍ਰਬੰਧਕ ਬਲਦੀਸ਼ ਕੌਰ ਨੇ ਗਰੈਜੂਏਸ਼ਨ ਸਮਾਰੋਹ ਵਿੱਚ ਪਹੁੰਚੇ ਮਾਪਿਆਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਕਾਮਯਾਬੀ ਦੇ ਪਿੱਛੇ ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝੀ ਮਿਹਨਤ ਹੁੰਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਉੱਚੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਵਿਵੇਕ ਸ਼ਰਮਾ ਨੇ ਵੀ ਇਸ ਮੌਕੇ 'ਤੇ ਬੱਚਿਆਂ ਨੂੰ ਅਨੁਸ਼ਾਸਨ ਅਤੇ ਲਗਨ ਨਾਲ ਅੱਗੇ ਵਧਣ ਦੀ ਸਲਾਹ ਦਿੱਤੀ | ਪ੍ਰੋਗਰਾਮ ਵਿਚ ਪਿ੍ੰਸੀਪਲ ਬਿੰਦੂ ਮਾਰਿਆ ਸਮੇਤ ਸਾਰੇ ਅਧਿਆਪਕ ਮੌਜੂਦ ਰਹੇ | ਅੰਤ ਵਿੱਚ ਪਿ੍ੰਸੀਪਲ ਬਿੰਦੂ ਮਾਰਿਆ ਨੇ ਸਾਰੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਮਾਪਿਆਂ ਨੂੰ ਭਵਿੱਖ ਵਿਚ ਵੀ ਸਕੂਲ ਨਾਲ ਮਿਲ ਕੇ ਬੱਚਿਆਂ ਦੀ ਬਿਹਤਰ ਪਰਵਰਿਸ਼ ਅਤੇ ਸਿੱਖਿਆ ਲਈ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ | ਉਨ੍ਹਾਂ ਨੇ ਪ੍ਰੇਰਨਾਦਾਇਕ ਸ਼ਬਦਾਂ ਰਾਹੀਂ ਸਾਰੇ ਹਾਜ਼ਰ ਲੋਕਾਂ ਨੂੰ ਉਤਸ਼ਾਹਿਤ ਕਰਦਿਆਂ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |
ਪਿਛਲੀ ਖ਼ਬਰ ਗੁਰੂ ਨਾਨਕ ਅਕੈਡਮੀ ਧਾਂਦੀਆਂ 'ਚ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਿੰਡ ਸ਼ੇਖੂਪੁਰ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।