07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੀ.ਆਰ.ਟੀ.ਸੀ. ਦੀਆਂ ਜ਼ਮੀਨ 'ਤੇ ਪੈਟਰੋਲ ਪੰਪਾਂ ਲਈ ਆਈ.ਓ.ਸੀ.ਐਲ ਨੂੰ ਪ੍ਰਵਾਨਗੀ ਪੱਤਰ ਜਾਰੀ

ਅਜੀਤ ਡੈਸਕ 04-04-2026
ਪਟਿਆਲਾ, 3 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆਂ)-ਪੀ.ਆਰ.ਟੀ.ਸੀ. ਵਲੋਂ ਆਪਣੀ ਆਮਦਨ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਪੀ.ਆਰ.ਟੀ.ਸੀ. ਵਲੋਂ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਅੱਜ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੂੰ ਆਪਣੀਆਂ ਜ਼ਮੀਨਾਂ 'ਤੇ ਪੈਟਰੋਲ ਪੰਪ ਲਗਾਉਣ ਲਈ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ | ਹਰਪਾਲ ਜੁਨੇਜਾ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਆਰ.ਟੀ.ਸੀ. ਦੀ ਤਰੱਕੀ ਅਤੇ ਆਮਦਨ ਵਿਚ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ | ਪੀ.ਆਰ.ਟੀ.ਸੀ. ਮੁੱਖ ਦਫ਼ਤਰ ਪਟਿਆਲਾ ਦੀ ਜ਼ਮੀਨ 'ਤੇ ਆਈ.ਓ.ਸੀ.ਐਲ. ਵਲੋਂ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕਰਨ ਲਈ ਆਈ.ਓ.ਸੀ.ਐਲ. ਦੇ ਉੱਚ-ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਆਈ.ਓ.ਸੀ.ਐਲ. ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ (ਕੰਪਨੀ ਦੀ ਮਾਲਕੀ ਵਾਲਾ ਡੀਲਰ ਉਪਰੇਟਡ) ਸੀ.ਓ.ਡੀ.ਓ. ਮਾਡਲ ਅਧਾਰ 'ਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਪਟਿਆਲਾ ਵਿਖੇ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕੀਤਾ ਜਾਵੇਗਾ | ਇਸ ਨਾਲ ਪੀ.ਆਰ.ਟੀ.ਸੀ. ਨੂੰ ਅੰਦਾਜ਼ਨ 80 ਲੱਖ ਦੀ ਸਾਲਾਨਾ ਆਮਦਨ ਹੋਵੇਗੀ | ਇਸ ਤੋਂ ਇਲਾਵਾ ਪੀ.ਆਰ.ਟੀ.ਸੀ. ਦੀ ਆਮਦਨ ਵਿਚ ਵਾਧਾ ਕਰਨ ਲਈ ਪੀ.ਆਰ.ਟੀ.ਸੀ. ਦੇ ਹੋਰ ਅਦਾਰਿਆਂ ਵਿਚ ਵੀ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਅਰੰਭੀ ਹੋਈ ਹੈ ਅਤੇ ਇਸ ਨੂੰ ਜਲਦ ਹੀ ਮੁਕੰਮਲ ਕੀਤਾ ਜਾਵੇਗਾ | ਪੀ.ਆਰ.ਟੀ.ਸੀ. ਵਲੋਂ ਆਈ.ਓ.ਸੀ.ਐਲ. ਦੇ ਉੱਚ-ਅਧਿਕਾਰੀਆਂ ਨੂੰ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਪਟਿਆਲਾ ਵਿਖੇ ਪੰਪ ਲਗਾਉਣ ਲਈ ਅਲਾਟਮੈਂਟ ਪੱਤਰ ਜਾਰੀ ਕਰਦੇ ਹੋਏ ਤੁਰੰਤ ਕੰਮ ਸ਼ੁਰੂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਸ ਮੌਕੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਜਨਰਲ ਮੈਨੇਜਰ ਪ੍ਰਸ਼ਾਸਨ ਮਨਿੰਦਰਪਾਲ ਸਿੰਘ ਸਿੱਧੂ ਅਤੇ ਪੀ.ਆਰ.ਟੀ.ਸੀ. ਦੇ ਹੋਰ ਅਧਿਕਾਰੀ ਤੋਂ ਇਲਾਵਾ ਆਈ.ਓ.ਸੀ.ਐਲ. ਦੇ ਮੁੱਖ ਪ੍ਰਬੰਧਕ ਵਿਨੈ ਕੁਮਾਰ ਅਗਰਵਾਲ, ਸਹਾਇਕ ਪ੍ਰਬੰਧਕ ਸ਼ਿਵਹਰੀ ਸ਼ਰਮਾ ਅਤੇ ਇੰਜੀਨੀਅਰਿੰਗ ਤੋਂ ਹਰਸ਼ ਰਾਜ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਦਫ਼ਤਰ ਅੱਗੇ ਪਟਾਕੇ ਚਲਾ ਕੇ ਸਾਨੂੰ ਕੋਈ ਡਰਾ ਨਹੀਂ ਸਕਦਾ-ਹਰਪਾਲਪੁਰ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਨੇ ਮੰਗਾਂ ਸੰਬੰਧੀ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।