07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੰਜਾਬੀ 'ਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ ਕਰਵਾਇਆ

ਅਜੀਤ ਡੈਸਕ 04-04-2026
ਪਟਿਆਲਾ, 3 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ 'ਮਹਾਰਾਣਾ ਪ੍ਰਤਾਪ ਚੇਅਰ' ਵਲੋਂ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਇਹ ਭਾਸ਼ਣ ਦਿੰਦਿਆਂ ਇਤਿਹਾਸ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਸਾਬਕਾ ਡੀਨ ਖੋਜ ਪ੍ਰੋ. ਜਸਪਾਲ ਕੌਰ ਧੰਜੂ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਵੱਲ ਕੀਤੀ ਗਈ ਇਤਿਹਾਸਕ ਯਾਤਰਾ ਦਾ ਵਿਸਥਾਰ ਵਿਚ ਵਰਣਨ ਕੀਤਾ | ਉਨ੍ਹਾਂ ਇਸ ਪਵਿੱਤਰ ਯਾਤਰਾ ਦੌਰਾਨ ਰਾਜਸਥਾਨ ਦੀ ਵਿਸ਼ੇਸ਼ ਭੂਮਿਕਾ ਅਤੇ ਉੱਥੋਂ ਦੀ ਇਤਿਹਾਸਕ ਵਿਰਾਸਤ 'ਤੇ ਚਾਨਣਾ ਪਾਇਆ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਮਹਾਰਾਣਾ ਪ੍ਰਤਾਪ ਚੇਅਰ ਦੀ ਇੰਚਾਰਜ ਅਤੇ ਇਤਿਹਾਸ ਵਿਭਾਗ ਦੇ ਮੁਖੀ ਡਾ. ਸੰਦੀਪ ਕੌਰ ਨੇ ਭਾਸ਼ਣ ਦੇ ਵਿਸ਼ੇ ਬਾਰੇ ਜਾਣ-ਪਛਾਣ ਕਰਵਾਈ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਬਲਰਾਜ ਸਿੰਘ ਵਲੋਂ ਨਿਭਾਈ ਗਈ | ਅਖੀਰ ਵਿਚ ਇਤਿਹਾਸ ਵਿਭਾਗ ਦੇ ਪ੍ਰੋ. ਦਲਜੀਤ ਸਿੰਘ ਵਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਫ਼ਸਲਾਂ ਦੀ ਰਹਿੰਦ-ਖੂੰਹਦ ਸੰਭਾਲ ਲਈ ਮਸ਼ੀਨਾਂ 'ਤੇ ਸਬਸਿਡੀ ਦੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਭਾਜਪਾ ਦਫ਼ਤਰ ਅੱਗੇ ਪਟਾਕੇ ਚਲਾ ਕੇ ਸਾਨੂੰ ਕੋਈ ਡਰਾ ਨਹੀਂ ਸਕਦਾ-ਹਰਪਾਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।