04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦਾ 7 ਦਿਨਾ ਐਨ.ਐੱਸ.ਐੱਸ. ਕੈਪ ਸਫਲਤਾਪੂਰਵਕ ਸਮਾਪਤ

ਅਜੀਤ ਡੈਸਕ 05-04-2026
ਸਮਾਣਾ, 4 ਅਪ੍ਰੈਲ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਅਧੀਨ ਚਲਾਏ ਜਾ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦੇ ਐਨ.ਐਸ.ਐੱਸ.ਵਿਭਾਗ ਵਲੋਂ ਸਹਾਇਕ ਡਾਇਰੈਕਟਰ ਜ਼ਿਲ੍ਹਾ ਯੁਵਕ ਸੇਵਾਵਾਂ ਪਟਿਆਲਾ ਦੇ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਦੀ ਸਰਪ੍ਰਸਤੀ ਹੇਠ ਇਕ ਸੱਤ ਰੋਜ਼ਾ ਵਿਸ਼ੇਸ਼ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਵਲੰਟੀਅਰਜ਼ ਲਈ ਵੱਖ-ਵੱਖ ਗਤੀਵਿਧੀਆਂ ਜਿਵੇਂ ਵੱਖ-ਵੱਖ ਖੇਡਾਂ, ਸਫ਼ਾਈ ਮੁਹਿੰਮ ਅਤੇ ਯੁੱਧ ਨਸ਼ਿਆਂ ਵਿਰੁੱਧ ਵਿਸ਼ਿਆਂ ਤੇ ਪੋਸਟਰ ਬਣਾਉਣ ਅਤੇ ਸਲੋਗਨ ਲੇਖਣ ਮੁਕਾਬਲਿਆਂ ਤੋਂ ਇਲਾਵਾ ਲੈਕਚਰ ਸੈਸ਼ਨ ਅਤੇ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ | ਪਿ੍ੰਸੀਪਲ ਡਾ. ਹਰਕੀਰਤ ਸਿੰਘ ਨੇ ਕੈਂਪ ਦੌਰਾਨ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਸਾਰੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਵਲੰਟੀਅਰਜ਼ ਦੀ ਸ਼ਲਾਘਾ ਕੀਤੀ |
ਕੈਂਪ ਦੌਰਾਨ ਸਰਕਾਰੀ ਹਾਈ ਸਕੂਲ ਕੁਤਬਨਪੁਰ ਤੋਂ ਮੈਡਮ ਹਰਪ੍ਰੀਤ ਕੌਰ ਅਤੇ ਸਰਕਾਰੀ ਹਾਈ ਸਕੂਲ ਸਹਿਜਪੁਰ ਕਲਾ ਤੋਂ ਸਾਇੰਸ ਟੀਚਰ ਅਤੇ ਰਾਸ਼ਟਰੀ ਬੈਡਮਿੰਟਨ ਖਿਡਾਰੀ ਜੀਵਨਜੋਤ ਸਿੰਘ ਨੇ ਵਲੰਟੀਅਰਜ਼ ਨੂੰ ਸਫਲ ਅਤੇ ਸਵਸਥ ਜੀਵਨ ਜੀਉਣ ਸਬੰਧੀ ਲੈਕਚਰ ਦਿੱਤੇ | ਕੈਂਪ ਦੇ ਸਮਾਪਤੀ ਸਮਾਗਮ ਮੌਕੇ ਵਾਈਸ ਪਿ੍ੰਸੀਪਲ ਅਤੇ ਮੁਖੀ ਕਾਮਰਸ ਵਿਭਾਗ ਡਾ. ਹਰਕੀਰਤਨ ਕੌਰ ਨੇ ਵਲੰਟੀਅਰਜ਼ ਨੂੰ ਕੈਂਪ ਦੌਰਾਨ ਪ੍ਰਾਪਤ ਕੀਤੀਆਂ ਉਪਲਬਧੀਆਂ ਨੂੰ ਸਮਾਜ ਵਿਚ ਲਾਗੂ ਕਰਕੇ ਚੰਗੇ ਸਮਾਜ ਦਾ ਨਿਰਮਾਣ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਇਸ ਮੌਕੇ ਹਾਜ਼ਰ ਅਧਿਆਪਕ ਸਾਹਿਬਾਨ ਪ੍ਰੋ. ਹਰਪ੍ਰੀਤ ਕੌਰ, ਮੁਖੀ ਰਾਜਨੀਤੀ ਸ਼ਾਸਤਰ ਵਿਭਾਗ, ਪ੍ਰੋ. ਅਸ਼ਵਨੀ ਕੁਮਾਰ, ਕੈਂਪ ਇੰਚਾਰਜ ਤੋਂ ਇਲਾਵਾ ਪ੍ਰੋ. ਮੋਨੀਕਾ ਗੋਇਲ ਅਤੇ ਪ੍ਰੋ. ਪਰਮਜੀਤ ਕੌਰ ਨਾਲ ਮਿਲ ਕੇ ਸਾਰੇ ਵਲੰਟੀਅਰਜ਼ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਪੰਜਾਬ ਨੂੰ ਮੁੜ ਤੋਂ ਲੀਹ 'ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਜ਼ਰੂਰੀ-ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਡਾ. ਗੁਰਪ੍ਰੀਤ ਕੌਰ ਮਾਨ ਦੀ ਹਾਜ਼ਰੀ 'ਚ ਨਵਜੀਵਨੀ ਸਕੂਲ ਸੂਲਰ ਦਾ 46ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।