05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬੇਮੌਸਮੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ, ਕਣਕ ਦਾ ਦਾਣਾ ਬਦਰੰਗ ਹੋਣ ਦਾ ਖ਼ਤਰਾ

ਅਜੀਤ ਡੈਸਕ 05-04-2026
ਸਨੌਰ, 4 ਅਪ੍ਰੈਲ (ਮੋਹਣ ਸਿੰਘ ਭੱਟੀ)-ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਪੱਕਣ ਦੇ ਨੇੜੇ ਖੜ੍ਹੀ ਕਣਕ ਦੀ ਫ਼ਸਲ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ | ਇਸ ਸਬੰਧੀ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੇ ਕੌਮੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਹੈ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਖੇਤਾਂ ਵਿਚ ਖੜ੍ਹੀ ਕਣਕ ਦਾ ਦਾਣਾ ਕਾਲਾ ਪੈ ਸਕਦਾ ਹੈ ਜਾਂ ਉਸ ਦਾ ਰੰਗ ਬਦਰੰਗ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਜਦੋਂ ਇਹ ਫ਼ਸਲ ਅਨਾਜ ਮੰਡੀਆਂ ਵਿੱਚ ਪਹੁੰਚੇਗੀ, ਤਾਂ ਚਮਕ ਘੱਟ ਹੋਣ ਕਾਰਨ ਖਰੀਦ ਏਜੰਸੀਆਂ ਵਲੋਂ ਇਸ ਨੂੰ ਖਰੀਦਣ ਵਿਚ ਨੁਕਸ ਕੱਢੇ ਜਾਣਗੇ, ਜਿਸ ਕਾਰਨ ਕਿਸਾਨਾਂ ਨੂੰ ਫ਼ਸਲ ਦਾ ਪੂਰਾ ਅਤੇ ਸਹੀ ਸਰਕਾਰੀ ਭਾਅ ਨਹੀਂ ਮਿਲ ਸਕੇਗਾ | ਇਹ ਸਥਿਤੀ ਕਿਸਾਨਾਂ ਲਈ ਬੇਹੱਦ ਘਾਤਕ ਹੈ ਕਿਉਂਕਿ ਉਨ੍ਹਾਂ ਨੇ ਪੂਰਾ ਸਾਲ ਸਖ਼ਤ ਮਿਹਨਤ ਕਰਕੇ ਅਤੇ ਮਹਿੰਗੀਆਂ ਖਾਦਾਂ-ਦਵਾਈਆਂ ਦੀ ਵਰਤੋਂ ਕਰਕੇ ਇਸ ਫ਼ਸਲ ਨੂੰ ਪਾਲਿਆ ਹੈ |
ਜਥੇਦਾਰ ਸ਼ਾਦੀਪੁਰ ਨੇ ਅੱਗੇ ਕਿਹਾ ਕਿ ਫ਼ਸਲ ਦੇ ਨੁਕਸਾਨ ਦਾ ਸਿੱਧਾ ਅਸਰ ਕਿਸਾਨਾਂ ਦੀ ਸਾਲਾਨਾ ਆਮਦਨ 'ਤੇ ਪਵੇਗਾ, ਜਿਸ ਨਾਲ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦਬਿਆ ਕਿਸਾਨ ਹੋਰ ਆਰਥਿਕ ਮੰਦਹਾਲੀ ਵਿਚ ਫਸ ਜਾਵੇਗਾ | ਉਨ੍ਹਾਂ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਇਸ ਔਖੀ ਘੜੀ ਵਿਚ ਕਿਸਾਨਾਂ ਦੀ ਬਾਂਹ ਫੜੀ ਜਾਵੇ ਅਤੇ ਕੁਦਰਤੀ ਆਫ਼ਤ ਨੂੰ ਮੁੱਖ ਰੱਖਦਿਆਂ ਖਰੀਦ ਦੇ ਨਿਯਮਾਂ ਵਿਚ ਢਿੱਲ ਦਿੱਤੀ ਜਾਵੇ | ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਵਲੋਂ ਪ੍ਰਭਾਵਿਤ ਇਲਾਕਿਆਂ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨੀ ਗਈ ਫ਼ਸਲ ਦਾ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੀ ਮਿਹਨਤ ਦਾ ਮੁੱਲ ਪੈ ਸਕੇ ਅਤੇ ਉਹ ਆਪਣਾ ਗੁਜ਼ਾਰਾ ਕਰ ਸਕਣ |
ਪਿਛਲੀ ਖ਼ਬਰ ਚੰਦੂਮਾਜਰਾ, ਰੱਖੜਾ, ਲੋਟ, ਕਬੀਰ ਦਾਸ, ਲਾਲਕਾ, ਬੰਨਵਾਲਾ ਅਤੇ ਰਾਠੀ ਸਮੇਤ ਵੱਖ-ਵੱਖ ਆਗੂਆਂ ਨੇ ਲਾਲਵਾ ਪਰਿਵਾਰ ਨਾਲ ਕੀਤ... ਅਗਲੀ ਖ਼ਬਰ ਫੂਡ ਸੁਰੱਖਿਆ ਟੀਮ ਨੇ ਤਿ੍ਪੜੀ 'ਚ ਡੇਅਰੀ ਦੀ ਅਚਨਚੇਤ ਚੈਕਿੰਗ ਕਰਕੇ ਸੈਂਪਲ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।