05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਝੂਠ ਬੋਲਣ ਵਾਲਾ ਪਹਿਲਾ ਮੁੱਖ ਮੰਤਰੀ ਬਣਿਆ ਭਗਵੰਤ ਮਾਨ-ਸੁਖਬੀਰ ਸਿੰਘ ਬਾਦਲ

ਅਜੀਤ ਡੈਸਕ 05-04-2026
ਭਾਦਸੋਂ, 4 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਾਜ ਸੇਵੀ ਬਘੇਲ ਸਿੰਘ ਜਾਤੀਵਾਲ ਦੇ ਗ੍ਰਹਿ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਭੱਜ ਗਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦਾ ਝੂਠ ਬੋਲਣ ਵਾਲਾ ਪਹਿਲਾ ਮੁੱਖ ਮੰਤਰੀ ਬਣ ਗਿਆ ਹੈ | ਸ. ਬਾਦਲ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਸਰਕਾਰ ਨੇ ਵਿਕਾਸ ਕਰਨ ਦੀ ਬਜਾਏ ਸੂਬੇ ਸਿਰ ਕਰੋੜਾਂ ਰੁਪਏ ਦਾ ਕਰਜ਼ਾ ਚੜਾਇਆ ਹੈ | ਉਨ੍ਹਾਂ ਕਿਹਾ ਕਿ ਜੋ ਵਿਕਾਸ ਸ਼੍ਰੋਮਣੀ ਅਕਾਲੀ ਦੇ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਸਮੇਂ ਹੋਇਆ ਉਹ ਕਦੀ ਨਹੀਂ ਹੋਇਆ | ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਲਿਆਂਦਾ ਜਾਵੇਗਾ |
ਪਿਛਲੀ ਖ਼ਬਰ ਪਾਣੀ ਦੀ ਬੂੰਦ-ਬੂੰਦ ਬਚਾਉਣ ਲਈ ਅਸ਼ੋਕਾ ਗਰੁੱਪ ਦੀ ਵੱਡੀ ਪਹਿਲ, ਜਨਤਕ ਥਾਵਾਂ 'ਤੇ ਆਟੋ-ਕੱਟ ਸੈਂਸਰ ਲਗਾਏ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਪਹੁੰਚੇਗਾ ਵੱਡਾ ਕਾਫ਼ਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।